ਨਿਊਜ਼ ਪੰਜਾਬ
ਅੰਮ੍ਰਿਤਸਰ ,29 ਜੂਨ 2025
ਅੰਮ੍ਰਿਤਸਰ ਵਿੱਚ ਅੱਜ ਪੁਲਿਸ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਵਿੱਚ ਵੱਡੀ ਸਫਲਤਾ ਮਿਲੀ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ ਦੋ ਗਲੌਕ ਪਿਸਤੌਲ, ਮੈਗਜ਼ੀਨ ਅਤੇ ਇੱਕ ਪਿਆਜੀਓ ਆਟੋ ਬਰਾਮਦ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਜੈ ਸਿੰਘ ਅਤੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ। ਦੋਵੇਂ ਨਵੀਂ ਆਬਾਦੀ, ਨਿੱਕਾ ਅੱਡਾ, ਅਟਾਰੀ ਦੇ ਰਹਿਣ ਵਾਲੇ ਹਨ। ਸੀਨੀਅਰ ਪੁਲਿਸ ਕਪਤਾਨ ਮਨਿੰਦਰ ਸਿੰਘ ਅਨੁਸਾਰ ਮੁਲਜ਼ਮ ਪਾਕਿਸਤਾਨ ਤੋਂ ਅੰਮ੍ਰਿਤਸਰ ਅਤੇ ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰ ਰਹੇ ਸਨ।
ਸੀਆਈਏ ਇੰਚਾਰਜ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ। ਪੁਲਿਸ ਨੇ ਮੁਲਜ਼ਮਾਂ ਵਿਰੁੱਧ ਥਾਣਾ ਘਰਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25(6),(7),(8) ਤਹਿਤ ਕੇਸ ਨੰਬਰ 191 ਦਰਜ ਕਰ ਲਿਆ ਹੈ। ਪੁਲਿਸ ਹੁਣ ਮੁਲਜ਼ਮਾਂ ਦੇ ਹੋਰ ਸਾਥੀਆਂ ਦੀ ਭਾਲ ਕਰ ਰਹੀ ਹੈ। ਜਾਂਚ ਵਿੱਚ ਸ਼ਾਮਲ ਪਾਏ ਜਾਣ ਵਾਲੇ ਸਾਰੇ ਮੁਲਜ਼ਮਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
