*ਮਹਾਰਾਜਾ ਰਣਜੀਤ ਸਿੰਘ ਕੁਸ਼ਲ ਰਾਜ ਪ੍ਰਬੰਧਕ “ਤੇ ਗੁਰੂ ਘਰ ਦੇ ਅਨਿਨ ਸੇਵਕ ਸਨ – ਕੁਲਵਿੰਦਰ ਸਿੰਘ ਬੈਨੀਪਾਲ*
******************
ਨਿਊਜ਼ ਪੰਜਾਬ
ਲੁਧਿਆਣਾ,30 ਜੂਨ – ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1ਦੁੱਗਰੀ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਵਿਸੇ਼ਸ਼ ਸਮਾਗਮ ਆਯੋਜਿਤ ਕੀਤਾ ਗਿਆ
ਜਿਸ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਰਬਜੀਤ ਸਿੰਘ ਅੰਮ੍ਰਿਤਸਰ ਵਾਲਿਆ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ । ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਭਾਈ ਸਰਬਜੀਤ ਸਿੰਘ ਅੰਮ੍ਰਿਤਸਰ ਵਾਲਿਆਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਕੇਵਲ ਇੱਕ ਚੰਗੇ ਸ਼ਾਸ਼ਕ ਹੀ ਨਹੀਂ ਸਨ ਬਲਕਿ ਗੁਰੂ ਘਰ ਦੇ ਅਨਿਨ ਸੇਵਕ ਵੀ ਸਨ। ਉਨ੍ਹਾਂ ਦੀ ਨਿੱਘੀ ਤੇ ਪਿਆਰੀ ਯਾਦ ਨੂੰ ਸਾਰਥਕ ਢੰਗ ਨਾਲ ਮਨਾਉਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੌਂ ਕੀਤਾ ਗਿਆ ਸਾਰਥਕ ਉਪਰਾਲਾ ਕੌਮ ਦੇ ਲਈ ਪ੍ਰੇਣਾ ਸਰੋਤ ਹੈ।ਸਮਾਗਮ ਦੌਰਾਨ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਇੱਕ ਧਰਮ ਨਿਰਪੱਖ ਤੇ ਇਨਸਾਫ ਪਸੰਦ ਮਹਾਰਾਜਾ ਸਨ।
ਜਿਨ੍ਹਾਂ ਦੇ ਰਾਜ ਅੰਦਰ ਸਭ ਧਰਮਾਂ ਦੇ ਲੋਕਾਂ ਨੂੰ ਨਿਆਂ ਮਿਲਦਾ ਸੀ ਤੇ ਕਿਸੇ ਨਾਲ ਵਿਤਕਰਾ ਨਹੀ ਸੀ ਹੁੰਦਾ। ਉਨ੍ਹਾਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਜਿੱਥੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਸ਼੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਸੋਨੇ ਦੀ ਸੇਵਾ ਕਰਾਈ ਉੱਥੇ ਵੱਖ ਵੱਖ ਧਰਮਾਂ ਦੇ ਅਸਥਾਨਾਂ ਲਈ ਜਮੀਨਾਂ ਵੀ ਦਾਨ ਕੀਤੀਆਂ। ਜਿਸ ਦੇ ਲਈ ਉਨ੍ਹਾ ਦੇ ਰਾਜ ਕਾਲ ਦੇ ਸਮੇਂ ਨੂੰ ਇੱਕ ਸੁਨਹਿਰੀ ਰਾਜ ਦੇ ਰੂਪ ਵੱਜੋਂ ਯਾਦ ਕੀਤਾ ਜਾਂਦਾ ਹੈ।
ਕੀਰਤਨ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸ.ਕੁਲਵਿੰਦਰ ਸਿੰਘ ਬੈਨੀਪਾਲ,ਪਰਮਿੰਦਰ ਸਿੰਘ ਅਤੇ ਗੁਰਿੰਦਰ ਸਿੰਘ ਚਾਵਲਾ ਨੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ। ਕੀਰਤਨ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਬਲਜੀਤ ਸਿੰਘ ਸੇਠੀ,ਤਰਲੋਕ ਸਿੰਘ ਸੱਚਦੇਵਾ, ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚੰਗਰ ਮਲਕੀਤ ਸਿੰਘ ਯਸ਼ਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ ਰਜਿੰਦਰ ਸਿੰਘ ਭਾਟੀਆ ਸੁਖਵਿੰਦਰ ਪਾਲ ਸਿੰਘ ਚਰਨਜੀਤ ਸਿੰਘ ਪਾਇਲ ਮਨਜੀਤ ਸਿੰਘ ਪਾਇਲ ਗੁਰਚਰਨ ਸਿੰਘ ਹਰਨੇਕ ਸਿੰਘ ਪਰਮਜੀਤ ਸਿੰਘ ਅਮਰਜੀਤ ਸਿੰਘ ਬਲਬੀਰ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਤਰਲੋਕ ਸਿੰਘ ਸਚਦੇਵਾ ਜਗਜੀਵਨ ਸਿੰਘ ਸੋਹਨਪਾਲ ਵੀਰਨਜੀਤ ਸਿੰਘ ਸੋਹਨਪਾਲ ਦਰਸਨ ਸਿੰਘ ਸੋਹਨਪਾਲ ਵਰਿੰਦਰ ਮੋਹਨ ਸਿੰਘ ਜਗਜੀਤ ਸਿੰਘ ਤਰਲੋਕ ਸਿੰਘ ਮਨਿੰਦਰ ਸਿੰਘ ਅਤੇ ਗੁਰਦੁਵਾਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀਆਂ ਪ੍ਰਮੁੱਖ ਬੀਬੀਆਂ ਕੁਲਜੀਤ ਕੌਰ ਬਲਵਿੰਦਰ ਕੌਰ ਬੱਤਰਾ ਬੀਬੀ ਦਵਿੰਦਰ ਕੌਰ ਸਿਮਰਨ ਕੌਰ ਕਰਮਜੀਤ ਕੌਰ ਅਤੇ ਅੰਮ੍ਰਿਤਪਾਲ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਭਾਈ ਸਰਬਜੀਤ ਸਿੰਘ ਅੰਮ੍ਰਿਤਸਰ ਵਾਲਿਆ ਦੇ ਕੀਰਤਨੀ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕਰਦੇ ਹੋਏ ਗੁ. ਸਾਹਿਬ ਦੇ ਮੁੱਖ ਸੇਵਾਦਾਰ ਸ.ਕੁਲਵਿੰਦਰ ਸਿੰਘ ਬੈਨੀਪਾਲ ਪਰਮਿੰਦਰ ਸਿੰਘ ਅਤੇ ਗੁਰਿੰਦਰ ਸਿੰਘ ਚਾਵਲਾ!

