ਮੀਰੀ ਪੀਰੀ ਦਿਵਸ ਨੂੰ ਸਮਰਪਿਤ ਅੰਮ੍ਰਿਤ ਸਾਗਰ ਪਰਿਵਾਰ ਵੱਲੋ ਲੰਗਰ ਲਗਾਇਆ ਗਿਆ  

ਲੁਧਿਆਣਾ,1 ਜੁਲਾਈ ( ਆਰ ਐਸ ਖ਼ਾਲਸਾ )  ਉੱਚੇ ਆਦਰਸ਼ਾਂ ਦੇ ਧਾਰਨੀ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ ‘ਤੇ ਸ਼ਕਤੀ ਦੇ ਸੰਕਲਪ ਨੂੰ ਸਿਧਾਂਤਕ ਤੌਰ ਤੇ ਪ੍ਰਵਾਨ ਕਰਦਿਆਂ ਮੀਰੀ ਤੇ ਪੀਰੀ ਦੀਆਂ ਦੋ ਕ੍ਰਿਪਾਨਾਂ ਧਾਰਨ ਕਰ ਕੇ ਇੱਕ ਨਵੇਂ ਇਤਿਹਾਸ ਦੀ ਸਿਰਜਨਾ ਕੀਤੀ,ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਜਸਵਿੰਦਰ ਸਿੰਘ ਮੀਤ ਗ੍ਰੰਥੀ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਨੇ ਅੱਜ ਪ੍ਰਮੁੱਖ ਮਿਉਜ਼ਿਕ ਕੰਪਨੀ ਅੰਮ੍ਰਿਤ ਸਾਗਰ ਦੇ ਪਰਿਵਾਰ ਵੱਲੋ ਆਪਣੇ ਸਹਿਯੋਗੀ ਸਾਥੀਆਂ ਦੇ ਨਿੱਘੇ ਸਹਿਯੋਗ ਨਾਲ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਲਗਾਏ ਗਏ ਗੁਰੂ ਦੇ ਅਟੁੱਟ ਲੰਗਰ ਦੀ ਆਰੰਭਤਾ ਮੌਕੇ ਕੀਤਾ।ਉਨ੍ਹਾਂ ਨੇ ਕਿਹਾ ਕਿ ਸਮੁੱਚੇ ਸੰਸਾਰ ਭਰ ਵਿੱਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਜੋੜਨ ਦਾ ਨਿੱਘਾ ਉਪਰਾਲਾ ਕਰ ਰਹੀ ਪ੍ਰਮੁੱਖ ਮਿਉਜ਼ਿਕ ਕੰਪਨੀ ਅੰਮ੍ਰਿਤ ਸਾਗਰ ਦੇ ਪ੍ਰਮੁੱਖ ਸ.ਬਲਬੀਰ ਸਿੰਘ ਭਾਟੀਆ , ਸ.ਕਰਨਪ੍ਰੀਤ ਸਿੰਘ ਭਾਟੀਆ ਅਤੇ ਉਨ੍ਹਾਂ ਦੇ ਪ੍ਰੀਵਾਰਕ ਮੈਬਰਾਂ ਵੱਲੋ ਪੂਰੀ ਸੇਵਾ ਭਾਵਨਾ ਦੇ ਨਾਲ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਗੁਰੂ ਦਾ ਲੰਗਰ ਲਗਾਉਣ ਦੀ ਸੇਵਾ ਕਰਨਾ ਇੱਕ ਮਿਸਾਲੀ ਕਾਰਜ ਹੈ, ।ਇਸ ਤੋ ਪਹਿਲਾਂ ਸੰਗਤਾਂ ਨੂੰ ਗੁਰੂ ਦਾ ਅਟੁੱਟ ਲੰਗਰ ਵਰਤਾਉਣ ਲਈ ਕੀਤੀ ਗਈ ਅਰਦਾਸ ਦੀ ਸੇਵਾ ਭਾਈ ਜਸਵਿੰਦਰ ਸਿੰਘ ਨੇ ਕੀਤੀ,ਉਪਰੰਤ ਅੰਮ੍ਰਿਤ ਸਾਗਰ ਪਰਿਵਾਰ ਦੇ ਮੈਬਰਾਂ ਵੱਲੋਂ ਇੱਕਤਰ ਹੋਈਆਂ ਸੰਗਤਾਂ ਨੂੰ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਲੰਗਰ ਛਕਾਇਆ ਗਿਆ।ਇਸ ਮੌਕੇ ਸ.ਬਲਬੀਰ ਸਿੰਘ ਭਾਟੀਆ, ਕਰਨਪ੍ਰੀਤ ਸਿੰਘ ਭਾਟੀਆ, ਨਿਵਾਜ਼ ਸਿੰਘ ਭਾਟੀਆ, ਮਨੀਕਰਨ ਸਿੰਘ, ਹਰਬਿੰਦਰ ਸਿੰਘ, ਜਸਪਾਲ ਸਿੰਘ, ਰਣਜੀਤ ਸਿੰਘ ਰਿੰਕੂ, ਬੰਨ੍ਹੀ, ਰਤਨਜੋਤ ਸਿੰਘ, ਜਗਤਾਰ ਸਿੰਘ, ਅਸ਼ੋਕ ਕੁਮਾਰ, ਸਿਮਰਨ, ਬਾਣੀ ਕੌਰ, ਰਾਜਵੀਰ ਸਿੰਘ, ਅਸ਼ਮੀਤ ਕੌਰ, ਉੱਤਮਜੀਤ ਸਿੰਘ, ਗਗਨਦੀਪ ਸਿੰਘ, ਮਨਜੋਤ ਸਿੰਘ ਪਾਹਵਾ, ਦਲਜੀਤ ਕੌਰ, ਜਾਸਮੀਨ ਕੌਰ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ।

◆◆◆◆◆◆◆◆◆◆◆◆◆