ਨਿਊਜ਼ ਪੰਜਾਬ
ਨਵੀਂ ਦਿੱਲੀ, 4 ਜੁਲਾਈ, 2025 -ਮੁੰਬਈ, 4 ਜੁਲਾਈ – ਏਅਰ ਇੰਡੀਆ ਦੀ ਬੰਗਲੁਰੂ ਤੋਂ ਦਿੱਲੀ ਜਾ ਰਹੀ ਉਡਾਣ ਦਾ ਪਾਇਲਟ ਜਹਾਜ਼ ਉਡਾਉਣ ਤੋਂ ਪਹਿਲਾਂ ਹੀ ਗਸ਼ ਖਾ ਕੇ ਡਿੱਗ ਗਿਆ। ਸੂਤਰਾਂ ਨੇ ਕਿਹਾ ਕਿ ਪਾਇਲਟ ਨੂੰ ਫੌਰੀ ਹਸਪਤਾਲ ਲਿਜਾਇਆ ਗਿਆ ਤੇ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਿਲ ‘ਤੇ ਪਹੁੰਚਾਉਣ ਲਈ ਦੂਜੇ ਪਾਇਲਟ ਦਾ ਪ੍ਰਬੰਧ ਕੀਤਾ ਗਿਆ। ਇਹ ਘਟਨਾ 4 ਜੁਲਾਈ ਤੜਕੇ ਦੀ ਦੱਸੀ ਜਾਂਦੀ ਹੈ ਤੇ ਏਅਰ ਇੰਡੀਆ ਨੇ ਮੈਡੀਕਲ ਐਮਰਜੈਂਸੀ ਦੀ ਪੁਸ਼ਟੀ ਕੀਤੀ ਹੈ।
ਸੰਕੇਤਕ ਤਸਵੀਰ
