ਨਿਊਜ਼ ਪੰਜਾਬ
5 ਜੁਲਾਈ 2025
ਪੰਜਾਬ ਨੈਸ਼ਨਲ ਬੈਂਕ ਘੁਟਾਲੇ ਵਿੱਚ ਭਗੌੜਾ ਐਲਾਨੇ ਗਏ ਨੀਰਵ ਮੋਦੀ ਦੇ ਭਰਾ ਨੇਹਾਲ ਮੋਦੀ ਨੂੰ ਅਮਰੀਕਾ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਅਮਰੀਕੀ ਅਧਿਕਾਰੀਆਂ ਨੇ ਭਾਰਤ ਸਰਕਾਰ ਨੂੰ ਸੂਚਿਤ ਕੀਤਾ ਹੈ ਕਿ ਭਗੌੜੇ ਕਾਰੋਬਾਰੀ ਨੀਰਵ ਮੋਦੀ ਦੇ ਭਰਾ ਨੇਹਾਲ ਮੋਦੀ ਨੂੰ ਸ਼ੁੱਕਰਵਾਰ ਨੂੰ ਅਮਰੀਕਾ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਗ੍ਰਿਫ਼ਤਾਰੀ ਭਾਰਤ ਦੀਆਂ ਦੋ ਪ੍ਰਮੁੱਖ ਏਜੰਸੀਆਂ, ਈਡੀ ਅਤੇ ਸੀਬੀਆਈ ਵੱਲੋਂ ਕੀਤੀਆਂ ਗਈਆਂ ਐਕਸਟ੍ਰਾਡੀਸ਼ਨ ਰਿਕਵੈਸਟ ਦੇ ਆਧਾਰ ‘ਤੇ ਕੀਤੀ ਗਈ ਹੈ।
ਨੇਹਾਲ ਮੋਦੀ ਭਾਰਤ ਦੇ ਸਭ ਤੋਂ ਵੱਡੇ ਬੈਂਕਿੰਗ ਘੁਟਾਲਿਆਂ ਵਿੱਚੋਂ ਇੱਕ, ਪੰਜਾਬ ਨੈਸ਼ਨਲ ਬੈਂਕ ਘੁਟਾਲੇ ਵਿੱਚ ਲੋੜੀਂਦਾ ਹਨ। ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਉਨ੍ਹਾਂ ਨੇ ਆਪਣੇ ਭਰਾ ਨੀਰਵ ਮੋਦੀ ਦੇ ਕਾਲੇ ਧਨ ਨੂੰ ਚਿੱਟਾ ਕਰਨ ਅਤੇ ਲੁਕਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਈਡੀ ਅਤੇ ਸੀਬੀਆਈ ਜਾਂਚ ਵਿੱਚ ਇਹ ਵੀ ਪਾਇਆ ਗਿਆ ਹੈ ਕਿ ਨੇਹਾਲ ਮੋਦੀ ਨੇ ਕਈ ਸ਼ੈੱਲ ਕੰਪਨੀਆਂ ਰਾਹੀਂ ਵਿਦੇਸ਼ਾਂ ਵਿੱਚ ਵੱਡੀ ਮਾਤਰਾ ਵਿੱਚ ਪੈਸਾ ਟ੍ਰਾਂਸਫਰ ਕੀਤਾ ਸੀ। ਉਸ ਦਾ ਉਦੇਸ਼ ਧੋਖਾਧੜੀ ਰਾਹੀਂ ਕਮਾਏ ਪੈਸੇ ਨੂੰ ਟਰੈਕ ਤੋਂ ਦੂਰ ਰੱਖਣਾ ਨੇਹਾਲ ਮੋਦੀ ਦੀ ਹਵਾਲਗੀ ਦੀ ਅਗਲੀ ਸੁਣਵਾਈ 17 ਜੁਲਾਈ, 2025 ਨੂੰ ਹੋਵੇਗੀ।
