ਅੰਮ੍ਰਿਤਸਰ’ਚ ਪਤਨੀ ਤੇ ਨੂੰਹ-ਪੁੱਤ ਗੋਲੀਆਂ ਚਲਾਉਣ ਵਾਲੇ ਸਾਬਕਾ DSP ਨੂੰ 2 ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ ,ਜਾਇਦਾਦ ਨੂੰ ਲੈ ਕੇ ਸੀ ਵਿਵਾਦ

ਨਿਊਜ਼ ਪੰਜਾਬ

6 ਜੁਲਾਈ 2025

ਅੰਮ੍ਰਿਤਸਰ ਵਿੱਚ ਆਪਣੀ ਪਹਿਲੀ ਪਤਨੀ, ਪੁੱਤਰ ਅਤੇ ਨੂੰਹ ਨੂੰ ਗੋਲੀ ਮਾਰਣ ਵਾਲੇ ਡੀਐਸਪੀ ਤਰਸੇਮ ਸਿੰਘ ਨੂੰ ਸ਼ਨੀਵਾਰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸਨੂੰ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਣ ਦੇ ਹੁਕਮ ਜਾਰੀ ਕੀਤੇ। ਹਾਲਾਂਕਿ ਪੁਲਿਸ ਨੇ 7 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ, ਪਰ ਦੋਵਾਂ ਪੱਖ ਸੁਣਨ ਤੋਂ ਬਾਅਦ ਅਦਾਲਤ ਨੇ ਸਿਰਫ 2 ਦਿਨ ਦੀ ਮਨਜ਼ੂਰੀ ਦਿੱਤੀ। ਜਾਣਕਾਰੀ ਅਨੁਸਾਰ, ਮ੍ਰਿਤਕ ਬਚਿੱਤਰ ਸਿੰਘ ਆਪਣੀ ਮਾਂ ਜਗੀਰ ਕੌਰ ਅਤੇ ਪਤਨੀ ਨਾਲ ਗੁਰੂ ਨਾਨਕ ਦੇਵ ਹਸਪਤਾਲ ਦਵਾਈ ਲੈਣ ਆਇਆ ਸੀ, ਜਿੱਥੇ ਈਐਸਆਈ ਹਸਪਤਾਲ ਦੇ ਬਾਹਰ ਤਰਸੇਮ ਸਿੰਘ ਨਾਲ ਮੁਲਾਕਾਤ ਹੋਈ। ਜਾਇਦਾਦੀ ਵਿਵਾਦ ਕਾਰਨ ਹੋਈ ਬਹਿਸ ਦੇ ਦੌਰਾਨ ਤਰਸੇਮ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਤਿੰਨਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਬਚਿੱਤਰ ਸਿੰਘ ਦੀ ਮੌਤ ਹੋ ਗਈ, ਜਦਕਿ ਜਗੀਰ ਕੌਰ ਦੀ ਹਾਲਤ ਨਾਜ਼ੁਕ ਹੈ ਅਤੇ ਉਹ ਆਈਸੀਯੂ ‘ਚ ਦਾਖਲ ਹੈ, ਜਦਕਿ ਉਸਦੀ ਨੂੰਹ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਿਸ ਪਰਿਵਾਰਕ ਪੱਧਰ ‘ਤੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਸੋਮਵਾਰ ਨੂੰ ਤਰਸੇਮ ਸਿੰਘ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ। ਜੇਕਰ ਇਸ ਮਾਮਲੇ ਵਿੱਚ ਕੋਈ ਹੋਰ ਆਰੋਪੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਇਹ ਘਟਨਾ ਈਐਸਆਈ ਹਸਪਤਾਲ ਦੇ ਬਾਹਰ ਵਾਪਰੀ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਬਚਿੱਤਰ ਸਿੰਘ ਆਪਣੀ ਮਾਂ ਜਗੀਰ ਕੌਰ ਅਤੇ ਪਤਨੀ ਨਾਲ ਦਵਾਈ ਲੈਣ ਲਈ ਗੁਰੂ ਨਾਨਕ ਦੇਵ ਹਸਪਤਾਲ ਆਇਆ ਸੀ। ਉਹ ਆਰੋਪੀ ਤਰਸੇਮ ਸਿੰਘ ਨੂੰ ਈਐਸਆਈ ਹਸਪਤਾਲ ਦੇ ਬਾਹਰ ਮਿਲੇ। ਤਰਸੇਮ ਸਿੰਘ ਨੇ ਦੋ ਵਿਆਹ ਕਰਵਾਏ ਹਨ। ਜਗੀਰ ਕੌਰ ਉਸਦੀ ਪਹਿਲੀ ਪਤਨੀ ਹੈ ਅਤੇ ਉਨ੍ਹਾਂ ਦਾ ਅਦਾਲਤ ਵਿੱਚ ਜਾਇਦਾਦ ਦਾ ਵਿਵਾਦ ਚੱਲ ਰਿਹਾ ਹੈ। ਇਸ ਦੌਰਾਨ ਦੋਵਾਂ ਧਿਰਾਂ ਵਿੱਚ ਬਹਿਸ ਹੋ ਗਈ ਅਤੇ ਤਰਸੇਮ ਸਿੰਘ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਤਿੰਨਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਹੁਣ ਤਰਸੇਮ ਸਿੰਘ ਨੂੰ ਸੋਮਵਾਰ ਨੂੰ ਪੁਲਿਸ ਵੱਲੋਂ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।