ਨਿਊਜ਼ ਪੰਜਾਬ
ਚੰਡੀਗੜ੍ਹ-7 ਜੁਲਾਈ 2025
ਪੰਜਾਬ ਸਰਕਾਰ ਨੇ ਅੱਜ ਸ਼ਾਮ 6 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਕੈਬਨਿਟ ਮੀਟਿੰਗ ਬੁਲਾਈ ਹੈ। ਪਹਿਲਾਂ ਇਹ ਮੀਟਿੰਗ ਸਵੇਰੇ 10:30 ਵਜੇ ਹੋਣੀ ਸੀ, ਪਰ ਹੁਣ ਮੀਟਿੰਗ ਦਾ ਸਮਾਂ ਬਦਲ ਦਿੱਤਾ ਗਿਆ।ਇਸਦਾ ਕਾਰਨ ਨਹੀਂ ਦੱਸਿਆ ਗਿਆ, ਪਰ ਮੰਨਿਆ ਜਾ ਰਿਹਾ ਹੈ ਕਿ ਸੀਐਮ ਭਗਵੰਤ ਮਾਨ ਅਤੇ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦੇ ਮੋਹਾਲੀ ਵਿੱਚ ਪ੍ਰੋਗਰਾਮ ਕਾਰਨ ਸਮਾਂ ਬਦਲਿਆ ਗਿਆ ਸੀ।ਇਸ ਮੀਟਿੰਗ ਵਿੱਚ 10 ਜੁਲਾਈ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਦੀਆਂ ਰਣਨੀਤੀਆਂ ‘ਤੇ ਚਰਚਾ ਕੀਤੀ ਜਾਵੇਗੀ।
