ਦਸੂਹਾ ਵਿੱਚ ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ – 24 ਸਵਾਰੀਆਂ ਫੱਟੜ

ਹੁਸ਼ਿਆਰਪੁਰ ਦੇ ਦਸੂਹਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦਸੂਹਾ ਦੇ ਹਾਜੀਪੁਰ ਰੋਡ ਨੇੜੇ ਸਗਰਾ ਅੱਡਾ ਨੇੜੇ ਇੱਕ ਬੱਸ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਵਿੱਚ ਚਾਰ ਯਾਤਰੀਆਂ ਦੀ ਮੌਤ ਹੋ ਗਈ। ਜਦੋਂ ਕਿ ਲਗਭਗ 24 ਲੋਕ ਜ਼ਖਮੀ ਹੋ ਗਏ।