ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਸ਼ਹੀਦ ਭਾਈ ਮਨ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

 

ਲੁਧਿਆਣਾ,6 ਜੁਲਾਈ (ਆਰ ਐਸ ਖ਼ਾਲਸਾ ) ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ

ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਦੌਰਾਨ ਇੱਕਤਰ ਹੋਈਆਂ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਕਿਹਾ ਕਿ ਮਾਨਵ ਸਮਾਜ ਦੇ ਇਤਿਹਾਸ ਵਿੱਚ ਲਾਸਾਨੀ ਸ਼ਹੀਦ ਭਾਈ ਮਨੀ ਸਿੰਘ ਜੀ ਨੂੰ ਵਿਚਾਰ ਸੁਤੰਤਰਤਾ ਦੇ ਧਾਰਨੀ ਅਤੇ ਧਰਮ ਦੇ ਖੇਤਰ ਵਿੱਚ ਜੂਝਣ ਵਾਲੇ ਮਰਜੀਵੜਿਆਂ ਵਿੱਚ ਸਤਿਕਾਰਤ ਅਤੇ ਵਿਸ਼ੇਸ਼ ਸਥਾਨ ਦਿੱਤਾ ਜਾਂਦਾ ਹੈ ਕਿਉਂ ਕਿ ਉਨ੍ਹਾਂ ਨੇ ਮਾਨਵ ਜ਼ਮੀਰ ਦੀ ਆਜ਼ਾਦੀ ਨੂੰ ਜਗਾਉਣ ,ਜ਼ਬਰ ਤੇ ਜ਼ੁਲਮ ਨਾਲ ਟਕਰਾਉਣ ਅਤੇ ਇਸ ਤੋ ਵੱਧ ਹਕੂਮਤ ਦੇ ਜ਼ੁਲਮਾਂ ਤੋ ਮਾਨਵ ਸਮਾਜ ਨੂੰ ਬਚਾਉਣ ਲਈ ਆਪਣੀ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਅਤੇ 90 ਸਾਲ ਦੀ ਉਮਰ ਹੋਣ ਦੇ ਬਾਵਜੂਦ ਆਪਣੇ ਸਰੀਰ ਦਾ ਪੋਟਾ – ਪੋਟਾ ਕਟਵਾ ਕੇ ਇਤਿਹਾਸ ਵਿੱਚ ” ਨਾ ਡਰੋ,ਨਾ ਡਰਾਉ ” ਦਾ ਨਵਾਂ ਅਧਿਆਇ ਰਚਿਆ। ਇਸ ਤੋ ਪਹਿਲਾਂ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਭਾਈ ਰਾਜਵਿੰਦਰ ਸਿੰਘ ਤੇ ਭਾਈ ਮਨਦੀਪ ਸਿੰਘ ਲੁਧਿਆਣੇ ਵਾਲਿਆਂ

ਦੇ ਕੀਰਤਨੀ ਜੱਥਿਆਂ ਨੇ ਗੁਰਬਾਣੀ ਦਾ ਆਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਦੌਰਾਨ ਭਾਈ ਰਾਜਵਿੰਦਰ ਸਿੰਘ ਨੇ ਸ਼ਹੀਦ ਭਾਈ ਮਨੀ ਸਿੰਘ ਜੀ ਦੀ ਨਿੱਘੀ ਤੇ ਪਿਆਰੀ ਯਾਦ ਨੂੰ ਸਾਰਥਕ ਢੰਗ ਨਾਲ ਮਨਾਉਣ ਲਈ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੌਂ ਕੀਤੇ ਗਏ ਉਪਰਾਲੇ ਨੂੰ ਸਮੁੱਚੀ ਕੌਮ ਦੇ ਲਈ ਪ੍ਰੇਣਾ ਦਾ ਸਰੋਤ ਦੱਸਿਆ। ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ, ਸੀਨੀਅਰ ਅਕਾਲੀ ਆਗੂ ਬਾਬਾ ਅਜੀਤ ਸਿੰਘ ਅਤੇ ਸੁਸਾਇਟੀ ਦੇ ਪ੍ਰਮੁੱਖ

ਮੈਬਰਾਂ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਓ ਬਖਸ਼ਿਸ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ |ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮਕੱੜ,ਬਾਬਾ ਅਜੀਤ ਸਿੰਘ,ਜਤਿੰਦਰਪਾਲ ਸਿੰਘ ਸਲੂਜਾ,ਕਰਨੈਲ ਸਿੰਘ ਬੇਦੀ ਭੁਪਿੰਦਰਪਾਲ ਸਿੰਘ ਧਵਨ , ਏ.ਪੀ ਸਿੰਘ ਅਰੋੜਾ,ਸੁਰਿੰਦਰਪਾਲ ਸਿੰਘ ਭੁਟੀਆਨੀ,ਜਤਿੰਦਰ ਸਿੰਘ ਪ੍ਰਧਾਨ,ਤੇਜਿੰਦਰ ਸਿੰਘ ਮਕੱੜ, ਇੰਦਰਜੀਤ ਸਿੰਘ ਖੁਰਾਣਾ,ਮਨਿੰਦਰਪਾਲ ਸਿੰਘ,ਪ੍ਰਿਤਪਾਲ ਸਿੰਘ,ਜਗਬੀਰ ਸਿੰਘ ,ਰਜਿੰਦਰ ਸਿੰਘ ਮੱਕੜ, ਸਰਪੰਚ ਗੁਰਚਰਨ ਸਿੰਘ ਖੁਰਾਣਾ,,ਕਵੰਲਜੀਤ ਸਿੰਘ ਖੁਰਾਣਾ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ,ਸੁਰਿੰਦਰ ਸਿੰਘ ਸਚਦੇਵਾ, ਹਰਕਿਰਤ ਸਿੰਘ ਬਾਵਾ,ਮਨਜੀਤ ਸਿੰਘ ਟੋਨੀ, ਰਜਿੰਦਰ ਸਿੰਘ ਮੱਕੜ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ ,ਗੁਰਦੀਪ ਸਿੰਘ ਸਲੂਜਾ, ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ),ਗਗਨਦੀਪ ਸਿੰਘ ਬੇਦੀ,ਅਮਨਦੀਪ ਸਿੰਘ ਬੇਦੀ, ਮਹਿੰਦਰ ਸਿੰਘ ਡੰਗ ,ਅਤੱਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ,ਹਰਮੀਤ ਸਿੰਘਡੰਗ,ਪਰਮਜੀਤ ਸਿੰਘ ਡੀਮਾਰਟੇ, ਗੁਰਵਿੰਦਰ ਸਿੰਘ ਡੀਮਾਰਟੇ,ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪਸਿੰਘ,ਕਰਨਦੀਪ ਸਿੰਘ ਸਿਮਰਨ, ਬਲ ਫਤਹਿ ਸਿੰਘ, ਵਿਸ਼ੇਸ਼ ਤੌਰ ਤੇ ਹਾਜ਼ਰ ਸਨ।