ਅਦਾਕਾਰਾ ਤਾਨੀਆ ਦੇ ਪਿਤਾ ‘ਤੇ ਫਾਇਰਿੰਗ ਕਰਨ ਵਾਲੇ ਮੁਲਜ਼ਮ ਹਥਿਆਰ ਸਮੇਤ ਗ੍ਰਿਫਤਾਰ

ਨਿਊਜ਼ ਪੰਜਾਬ

7 ਜੁਲਾਈ 2025

ਪੁਲਸ ਨੇ ਅਦਾਕਾਰਾ ਤਾਨੀਆ ਦੇ ਪਿਤਾ ਉੱਤੇ ਫਾਇਰਿੰਗ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੌਰਾਮ ਮੁਲਜ਼ਮਾਂ ਤੋਂ 3 ਪਿਸਤੌਲਾਂ ਤੇ 13 ਕਾਰਤੂਸ ਵੀ ਹਰਾਮਦ ਕੀਤੇ ਗਏ ਹਨ। ਇਸ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਵਿਦੇਸ਼ ਤੋਂ ਲੰਡਾ ਗੈਂਗ ਨੇ ਇਸ ਦੀ ਸਾਜ਼ਿਸ਼ ਰਚੀ ਸੀ ਤੇ ਪੁਲਸ ਨੇ ਇਸ ਮਾਮਲੇ ਵਿਚ ਗੁਰਲਾਲ, ਖੁਸ਼ਪ੍ਰੀਤ ਤੇ ਗੁਰਮਨ ਨਾਂ ਦੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ।

ਦੱਸ ਦਈਏ ਕਿ ਮੋਗਾ ਜ਼ਿਲ੍ਹੇ ਦੇ ਕਸਬਾ ਕੋਟ ਇਸੇ ਖ਼ਾਂ ਵਿਖੇ ਬੀਤੇ ਦਿਨ ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਅਣਪਛਾਤਿਆਂ ਨੇ ਗੋਲ਼ੀਆਂ ਮਾਰ ਦਿੱਤੀਆਂ ਸਨ। ਤਾਨੀਆ ਦੇ ਪਿਤਾ ਡਾਕਟਰ ਅਨਿਲਜੀਤ ਕੰਬੋਜ ਆਪਣੇ ਹਰਬੰਸ ਨਰਸਿੰਗ ਹੋਮ ‘ਚ ਬੈਠੇ ਸਨ। ਇਸ ਦੌਰਾਨ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਉਨ੍ਹਾਂ ਉਪਰ ਅੰਨੇਵਾਹ ਫਾਇਰਿੰਗ ਕਰ ਦਿੱਤੀ। ਘਟਨਾ ਮਗਰੋਂ ਉਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ।