CM ਭਗਵੰਤ ਮਾਨ ਦੇ ਵਿਆਹ ਦੀ ਤੀਜੀ ਵਰ੍ਹੇਗੰਢ ਮੌਕੇ’ ਤੇ ਉਨ੍ਹਾਂ ਦੇ ਹਮਸਫਰ ਡਾ. ਗੁਰਪ੍ਰੀਤ ਕੌਰ ਨੇ ਸਾਂਝੀ ਕੀਤੀ ਪੋਸਟ, ਕਿਹਾ-ਵਿਆਹ ਦੀ ਤੀਜੀ ਵਰ੍ਹੇਗੰਢ ਮੁਬਾਰਕ ਮੇਰੇ ਹਮਸਫ਼ਰ, ਹਮੇਸ਼ਾ ਚੜ੍ਹਦੀਕਲਾ ‘ਚ ਰਹੋ..

ਨਿਊਜ਼ ਪੰਜਾਬ

7 ਜੁਲਾਈ 2025

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਆਹ ਦੀ ਵਰ੍ਹੇਗੰਢ ਹੈ। ਇਸ ਖਾਸ ਮੌਕੇ ‘ਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਡਾ. ਗੁਰਪ੍ਰੀਤ ਕੌਰ ਨੇ ਸੋਸ਼ਲ ਮੀਡੀਆ ਉੱਤੇ ਤਸਵੀਰ ਸਾਂਝੀ ਕਰਕੇ ਵਿਆਹ ਦੀ ਤੀਜੀ ਵਰ੍ਹੇਗੰਢ ਮੁਬਾਰਕ ਮੇਰੇ ਹਮਸਫ਼ਰ…ਖ਼ੁਸ਼ੀਆਂ ਖੇੜੇ ਬਣੇ ਰਹਿਣ…ਅਰਦਾਸ ਕਰਦੀ ਹਾਂ ਹਮੇਸ਼ਾ ਚੜ੍ਹਦੀਕਲਾ ‘ਚ ਰਹੋ.. ਅੱਜ ਦਾ ਦਿਨ ਸਾਡੀ ਜ਼ਿੰਦਗੀ ਦਾ ਖਾਸ ਦਿਨ, ਵਰ੍ਹੇਗੰਢ ਮੁਬਾਰਕ, ਮਾਨ ਸਾਹਿਬ।” ਉਨ੍ਹਾਂ ਦੀ ਇਸ ਪੋਸਟ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਲੋਕ ਜੋੜੇ ਨੂੰ ਵਧਾਈਆਂ ਦੇ ਰਹੇ ਹਨ ਅਤੇ ਉਨ੍ਹਾਂ ਦੇ ਰਿਸ਼ਤੇ ਦੀ ਮਜ਼ਬੂਤੀ ਦੀ ਕਾਮਨਾ ਕਰ ਰਹੇ ਹਨ।

ਵਿਆਹ ਦੀ ਤੀਜੀ ਵਰ੍ਹੇਗੰਢ ਮੁਬਾਰਕ ਮੇਰੇ ਹਮਸਫ਼ਰ…ਖ਼ੁਸ਼ੀਆਂ ਖੇੜੇ ਬਣੇ ਰਹਿਣ…ਅਰਦਾਸ ਕਰਦੀ ਹਾਂ ਹਮੇਸ਼ਾ ਚੜ੍ਹਦੀਕਲਾ ‘ਚ ਰਹੋ..

ਜ਼ਿਕਰ ਕਰ ਦਈਏ ਕਿ ਸਾਲ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ। ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣੇ। ਇਸ ਤੋਂ ਬਾਅਦ ਉਨ੍ਹਾਂ ਨੇ 7 ਜੁਲਾਈ, 2022 ਨੂੰ ਵਿਆਹ ਕਰਵਾਇਆ। ਵਿਆਹ ਦੀਆਂ ਰਸਮਾਂ ਚੰਡੀਗੜ੍ਹ ਦੇ ਸੀਐਮ ਹਾਊਸ ਵਿੱਚ ਹੋਈਆਂ। ਹੁਣ ਇਸ ਜੋੜੇ ਦੀ ਇੱਕ ਧੀ ਵੀ ਹੈ, ਜਿਸਦਾ ਨਾਮ ਨਿਆਮਤ ਕੌਰ ਹੈ।