ਪੰਜਾਬ ‘ਚ ਸਪੈਸ਼ਲ ਕੇਅਰ ਵਾਲੇ ਬੱਚਿਆਂ ਲਈ 3600 ਪੋਸਟਾਂ ‘ਤੇ ਅਧਿਆਪਕਾਂ ਦੀ ਭਰਤੀ ਕਰੇਗੀ ਸਰਕਾਰ,ਕੈਬਨਿਟ ਦੀ ਬੈਠਕ ‘ਚ ਕਈ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ

ਨਿਊਜ਼ ਪੰਜਾਬ

7 ਜੁਲਾਈ 2025

ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਇਸ ਬਾਰੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਜਾਣਕਾਰੀ ਦਿੰਦਿਆਂ ਹੋਇਆਂ ਕਿਹਾ ਕਿ ਪੰਜਾਬ ਸਰਕਾਰ ਬੈਲ ਗੱਡੀਆਂ ਦੀਆਂ ਦੌੜਾਂ ਸ਼ੁਰੂ ਕਰੇਗੀ। ਇਸ ਦੇ ਨਾਲ ਹੀ ਪੰਜਾਬ ਵਿੱਚ ਸਪੈਸ਼ਲ ਕੇਅਰ ਵਾਲੇ ਬੱਚਿਆਂ ਲਈ 3600 ਪੋਸਟਾਂ ‘ਤੇ ਅਧਿਆਪਕਾਂ ਦੀ ਭਰਤੀ ਕਰੇਗੀ।

ਇਸ ਤੋਂ ਇਲਾਵਾ ਸੀਜੀਸੀ ਝੰਝੇੜੀ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਹੁਸ਼ਿਆਰਪੁਰ ਨੂੰ ਪੰਜਾਬ ਵਿੱਚ ਆਉਣ ਦੀ ਪ੍ਰਵਾਨਗੀ ਦਿੱਤੀ ਹੈ। ਨਾਲ ਹੀ ਹਰਪਾਲ ਚੀਮਾ ਨੇ ਕਿਹਾ ਕਿ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਵਿੱਚ CISF ਲੱਗਣ ਨਹੀਂ ਦਿਆਂਗੇ।