*ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਣ ਦੀ ਲੋੜ-ਭਾਈ ਪ੍ਰੀਤਮ ਸਿੰਘ*
******************
ਨਿਊਜ਼ ਪੰਜਾਬ
ਲੁਧਿਆਣਾ,7 ਜੁਲਾਈ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ, ਫਲਸਫੇ ਤੇ ਮਨੁੱਖੀ ਕਲਿਆਣਕਾਰੀ ਸਿੱਖਿਆਵਾਂ ਦੇ ਪ੍ਰਵਾਹ ਨੂੰ ਸਮੁੱਚੇ ਸੰਸਾਰ ਦੇ ਲੋਕਾਂ ਤੱਕ ਵੱਧ ਤੋ ਵੱਧ ਪਹੁੰਚਾਇਆ ਜਾਵੇ ਤਾਂ ਹੀ ਸਿੱਖੀ ਦੀ ਫੁੱਲਵਾੜੀ ਹੋਰ ਮਹਿਕ ਸਕੇਗੀ!ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਥ ਦੇ ਪ੍ਰਸਿੱਧ ਕਥਾ ਵਾਂਚਕ ਭਾਈ ਪ੍ਰੀਤਮ ਸਿੰਘ ਲੁਧਿਆਣੇ ਵਾਲਿਆਂ ਨੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1ਦੁੱਗਰੀ ਲੁਧਿਆਣਾ ਵਿਖੇ ਕਰਵਾਏ ਗਏ ਦੋ ਰੋਜਾ ਹਫਤਾਵਾਰੀ ਕਥਾ ਤੇ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮੀਤ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕੀਤਾ!
ਉਨ੍ਹਾਂ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਜਿੱਥੇ ਮਨੁੱਖ ਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ ਉਂਥੇ ਸਮੁੱਚੀ ਲੋਕਾਈ ਨੂੰ ਸਰਬ ਸਾਂਝੀਵਾਲਤਾ ਦਾ ਸੁਨੇਹਾ ਵਿ ਦੇਦੀ ਹੈ!
ਇਸ ਦੌਰਾਨ ਕਰਵਾਏ ਗਏ ਹਫਤਾਵਾਰੀ ਕਥਾ ਕੀਰਤਨ ਸਮਾਗਮ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਬਲਪ੍ਰੀਤ ਸਿੰਘ ਲੁਧਿਆਣੇ ਵਾਲਿਆ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ ਅਤੇ ਸੰਗਤਾਂ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਣਾ ਦਿੱਤੀ
ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ ਨੇ ਸਮਾਗਮ ਵਿੱਚ ਹਾਜ਼ਰ ਸਮੂਹ ਸੰਗਤਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਕਥਾ, ਕੀਰਤਨ ਤੇ ਗੁਰਮਤਿ ਸਮਾਗਮ ਕਰਵਾਉਣੇ ਤਾਂ ਹੀ ਸਫਲਾ ਹੋ ਸਕਦੇ ਹਨ, ਜੇਕਰ ਅਸੀ ਗੁਰਬਾਣੀ ਦੇ ਭਾਵਨਾਤਮਕ ਸ਼ੰਦੇਸ਼ ਨੂੰ ਸਮਝ ਕੇ ਗੁਰੂ ਆਸੇ ਅਨੁਸਾਰ ਆਪਣਾ ਜੀਵਨ ਜਿਉਣ ਦੀ ਕੋਸ਼ਿਸ਼ ਕਰੀਏ !
ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸ.ਕੁਲਵਿੰਦਰ ਸਿੰਘ ਬੈਨੀਪਾਲ ਚੇਅਰਮੈਨ ਬਲਜੀਤ ਸਿੰਘ ਸੇਠੀ ਅਤੇ ਪਰਮਿੰਦਰ ਸਿੰਘ ਉਨ੍ਹਾਂ ਦੇ ਸਾਥੀ ਮੈਬਰਾਂ ਵੱਲੋ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਸਮੇਂ ਕੀਰਤਨ ਸਮਾਗਮ ਅੰਦਰ ਚੇਅਰਮੈਨ ਬਲਜੀਤ ਸਿੰਘ ਸੇਠੀ,ਪਰਮਿੰਦਰ ਸਿੰਘ ਤਰਲੋਕ ਸਿੰਘ ਸੱਚਦੇਵਾ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚੰਗਰ ਮਲਕੀਤ ਸਿੰਘ ਯਸ਼ਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ ਰਜਿੰਦਰ ਸਿੰਘ ਭਾਟੀਆ ਸੁਖਵਿੰਦਰ ਪਾਲ ਸਿੰਘ ਚਰਨਜੀਤ ਸਿੰਘ ਪਾਇਲ ਮਨਜੀਤ ਸਿੰਘ ਪਾਇਲ ਗੁਰਚਰਨ ਸਿੰਘ ਹਰਨੇਕ ਸਿੰਘ ਪਰਮਜੀਤ ਸਿੰਘ ਅਮਰਜੀਤ ਸਿੰਘ ਬਲਬੀਰ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਤਰਲੋਕ ਸਿੰਘ ਸਚਦੇਵਾ ਜਗਜੀਵਨ ਸਿੰਘ ਸੋਹਨਪਾਲ ਵੀਰਨਜੀਤ ਸਿੰਘ ਸੋਹਨਪਾਲ ਦਰਸਨ ਸਿੰਘ ਸੋਹਨਪਾਲ ਵਰਿੰਦਰ ਮੋਹਨ ਸਿੰਘ ਜਗਜੀਤ ਸਿੰਘ ਤਰਲੋਕ ਸਿੰਘ ਮਨਿੰਦਰ ਸਿੰਘ ਅਤੇ ਗੁਰਦੁਵਾਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀਆਂ ਪ੍ਰਮੁੱਖ ਬੀਬੀਆਂ ਕੁਲਜੀਤ ਕੌਰ ਬਲਵਿੰਦਰ ਕੌਰ ਬੱਤਰਾ ਬੀਬੀ ਦਵਿੰਦਰ ਕੌਰ ਸਿਮਰਨ ਕੌਰ ਕਰਮਜੀਤ ਕੌਰਅਤੇ ਅੰਮ੍ਰਿਤਪਾਲ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

