ਬਸਾਂ ‘ਚ ਸਫਰ ਕਰਨ ਵਾਲਿਆਂ ਨੂੰ ਵੱਡੀ ਰਾਹਤ ! PRTC ਕੱਚੇ ਕਾਮਿਆਂ ਵੱਲੋ ਹੜਤਾਲ ਖ਼ਤਮ…ਸਰਕਾਰ ਨਾਲ ਬਣੀ ਸਹਿਮਤੀ

ਨਿਊਜ਼ ਪੰਜਾਬ

9 ਜੁਲਾਈ 2025

ਪੰਜਾਬ ‘ਚ ਸਰਕਾਰੀ ਬਸਾਂ ‘ਚ ਸਫਰ ਕਰਨ ਵਾਲਿਆਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਪੀਆਰਟੀਸੀ-ਪਨਬਸ ਕੰਟਰੈਕਟ ਮੁਲਾਜ਼ਮ ਯੂਨੀਅਨ ਵੱਲੋਂ ਸ਼ੁਰੂ ਕੀਤੀ ਗਈ ਹੜਤਾਲ ਨੂੰ ਖਤਮ ਕਰ ਦਿੱਤਾ ਹੈ। ਯੂਨੀਅਨ ਵੱਲੋਂ ਹੜਤਾਲ ਖ਼ਤਮ ਕਰਨ ਦਾ ਐਲਾਨ ਪੰਜਾਬ ਸਰਕਾਰ ਨਾਲ ਗੱਲਬਾਤ ਉਪਰੰਤ ਕੀਤਾ ਗਿਆ ਹੈ। ਇਸਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਹੜਤਾਲ ਦੇ ਮੱਦੇਨਜ਼ਰ ਯੂਨੀਅਨ ਨੂੰ ਮੰਗਾਂ ‘ਤੇ ਗੱਲਬਾਤ ਦਾ ਸੱਦਾ ਦਿੱਤਾ ਗਿਆ ਸੀ।

ਜਾਣਕਾਰੀ ਅਨੁਸਾਰ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ, ਜਿਸ ਵਿੱਚ ਆਗੂਆਂ ਨੂੰ ਮੰਗਾਂ ਸਬੰਧੀ ਭਰੋਸਾ ਮਿਲਿਆ ਹੈ। ਮੀਟਿੰਗ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਯੂਨੀਅਨ ਨਾਲ ਮੀਟਿੰਗ ਹੋਈ ਹੈ, ਜਿਸ ਦੌਰਾਨ ਜ਼ਿਆਦਾਤਰ ਮੰਗਾਂ ਨੂੰ ਲੈ ਕੇ ਚਰਚਾ ਹੋਈ। ਉਨ੍ਹਾਂ ਕਿਹਾ ਕਿ ਯੂਨੀਅਨ ਦੀਆਂ ਮੰਗਾਂ ਸਬੰਧੀ ਟਰਾਂਸਪੋਰਟ ਵਿਭਾਗ ਨਾਲ ਵੀ ਗੱਲਬਾਤ ਹੋਈ ਹੈ ਅਤੇ ਹੁਣ 20 ਦਿਨਾਂ ਦੇ ਅੰਦਰ-ਅੰਦਰ ਜਿਹੜੀਆਂ ਮੰਗਾਂ ਹਨ, ਉਨ੍ਹਾਂ ਸਾਰੀਆਂ ‘ਤੇ ਵਿਚਾਰ ਕਰਕੇ ਕੰਪਲੀਟ ਰਿਪੋਰਟ ਆਵੇਗੀ। ਇਸ ਪਿੱਛੋਂ ਰਿਪੋਰਟ ਦੇ ਆਧਾਰ ‘ਤੇ ਫੈਸਲਾ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਹੁਣ ਯੂਨੀਅਨ ਨਾਲ ਅਗਲੀ ਮੀਟਿੰਗ 15 ਦਿਨਾਂ ਦੇ ਅੰਦਰ ਹੋਵੇਗੀ। ਪਰ ਹੁਣ ਸਾਰੇ ਕਰਮਚਾਰੀ ਅੱਜ ਹੀ ਕੰਮ ‘ਤੇ ਪਰਤਣਗੇ।