ਨਿਊਜ਼ ਪੰਜਾਬ
11 ਜੁਲਾਈ 2025
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਮਿਆਦ 2 ਦਿਨ ਲਈ ਵਧਾਈ ਗਈ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਦਾ ਸਮਾਂ 15 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ ਯਾਨੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੁਣ 15 ਜੁਲਾਈ ਤੱਕ ਚੱਲੇਗਾ ਅਤੇ 14 ਅਤੇ 15 ਜੁਲਾਈ ਨੂੰ ਸਦਨ ਦੀ ਕਰਵਾਈ ਹੋਵੇਗੀ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਕਾਂਗਰਸ ਵਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਵਿਰੋਧੀ ਧਿਰ ਕਾਂਗਰਸ ਵਲੋਂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਸਪੀਕਰ ਦੀ ਬੈੱਲ ’ਚ ਆ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ
