ਨਿਊਜ਼ ਪੰਜਾਬ
11 ਜੁਲਾਈ 2025
ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਦੇ ਖ਼ਿਲਾਫ਼ FIR ਦਰਜ ਹੋ ਗਈ ਹੈ। ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਸ਼ਿਕਾਇਤ ਦਰਜ ਕਰਵਾਈ ਸੀ। ਇਸ ਸ਼ਿਕਾਇਤ ਦੇ ਅਧਾਰ ‘ਤੇ ਚੰਡੀਗੜ੍ਹ ਸਾਈਬਰ ਸੈੱਲ ਨੇ ਅਮਨ ਅਰੋੜਾ ਅਤੇ ਹਰਪਾਲ ਚੀਮਾ ਵਿਰੁੱਧ ਵੀਡੀਓ ਨਾਲ ਛੇੜਛਾੜ ਕਰਨ ਅਤੇ ਇਸ ਨੂੰ ਚਲਾਉਣ ਦੇ ਦੋਸ਼ ‘ਤੇ BNS ਦੀ ਧਾਰਾ 336(4), 356, 61(2) ਤਹਿਤ ਮਾਮਲਾ ਦਰਜ ਕਰ ਲਿਆ ਹੈ।ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਆਗੂਆਂ ਖ਼ਿਲਾਫ਼ ਸ਼ਿਕਾਇਤ ਦਿੰਦਿਆਂ ਕਿਹਾ ਸੀ ਕਿ ਇਨ੍ਹਾਂ ਆਗੂਆਂ ਨੇ ਜਾਣਬੁੱਝ ਕੇ ਉਨ੍ਹਾਂ ਦੀ ਅਧਿਕਾਰਤ ਵੀਡੀਓ ਨਾਲ ਛੇੜਛਾੜ ਕੀਤੀ ਹੈ।
