ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 90 ਸਰਪੰਚਾਂ ਤੇ 1771 ਪੰਚਾਂ ਦੀ ਚੋਣ ਲਈ ਉਪ ਚੋਣਾਂ ਦਾ ਐਲਾਨ, 27 ਜੁਲਾਈ ਨੂੰ ਹੋਏਗੀ ਵੋਟਿੰਗ,ਪੜ੍ਹੋ ਸੂਚੀ

ਨਿਊਜ਼ ਪੰਜਾਬ

12 ਜੁਲਾਈ 2025

ਪੰਜਾਬ ਵਿੱਚ ਪੰਚਾਇਤਾਂ ਦੀ ਜ਼ਿਮਨੀ ਚੋਣ ਦਾ ਐਲਾਨ ਹੋ ਗਿਆ ਹੈ। ਇਸ ਸਬੰਧੀ ਚੋਣ ਕਮਿਸ਼ਨ ਨੇ ਚੋਣ ਸ਼ੈਡਿਊਲ ਜਾਰੀ ਕਰ ਦਿੱਤਾ ਹੈ। ਚੋਣ ਕਮਿਸ਼ਨ ਦੇ ਐਲਾਨ ਮੁਤਾਬਕ ਪੰਚਾਂ ਤੇ ਸਰਪੰਚਾਂ ਦੀ ਚੋਣ ਲਈ ਨਾਮਜ਼ਦਗੀਆਂ 14 ਜੁਲਾਈ ਤੋਂ ਸ਼ੁਰੂ ਹੋਣਗੀਆਂ ਤੇ ਵੋਟਿੰਗ 27 ਜੁਲਾਈ ਨੂੰ ਹੋਏਗੀ।

ਦੱਸ ਦਈਏ ਕਿ ਪੰਜਾਬ ਵਿੱਚ 15 ਅਕਤੂਬਰ 2024 ਨੂੰ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਤੋਂ ਬਾਅਦ ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਪੰਚਾਂ ਦੀਆਂ 90 ਤੇ ਪੰਚਾਂ ਦੀਆਂ 1771 ਅਹੁਦੇ ਖਾਲੀ ਹਨ। ਇਨ੍ਹਾਂ ਨੂੰ ਭਰਨ ਲਈ ਜ਼ਿਮਨੀ ਚੋਣ 27 ਜੁਲਾਈ ਨੂੰ ਹੋਵੇਗੀ। ਇਸ ਲਈ ਪੰਜਾਬ ਰਾਜ ਚੋਣ ਕਮਿਸ਼ਨ ਨੇ ਉਪ-ਚੋਣਾਂ ਦਾ ਸ਼ਡਿਊਲ ਐਲਾਨਿਆ ਹੈ। ਚੋਣ ਕਮਿਸ਼ਨ ਅਨੁਸਾਰ ਵੋਟਿੰਗ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਬੈਲੇਟ ਪੇਪਰਾਂ ਰਾਹੀਂ ਹੋਵੇਗੀ।

ਚੋਣ ਕਮਿਸ਼ਨ ਮੁਤਾਬਕ ਵੋਟਾਂ ਦੀ ਗਿਣਤੀ ਵੋਟਾਂ ਵਾਲੇ ਦਿਨ ਹੀ ਸ਼ਾਮ ਨੂੰ ਪੋਲਿੰਗ ਸਟੇਸ਼ਨ ’ਤੇ ਕੀਤੀ ਜਾਵੇਗੀ। ਨਾਮਜ਼ਦਗੀਆਂ 14 ਤੋਂ 17 ਜੁਲਾਈ ਤੱਕ ਭਰੀਆਂ ਜਾਣਗੀਆਂ। ਨਾਮਜ਼ਦਗੀਆਂ ਦੀ ਪੜਤਾਲ 18 ਜੁਲਾਈ ਨੂੰ ਕੀਤੀ ਜਾਵੇਗੀ ਤੇ ਕਾਗ਼ਜ਼ ਵਾਪਸ ਲੈਣ ਦੀ ਆਖ਼ਰੀ ਮਿਤੀ 19 ਜੁਲਾਈ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਨੇ ਕਿਹਾ ਕਿ ਸਰਪੰਚ ਦੇ ਅਹੁਦੇ ਲਈ ਚੋਣ ਲੜਨ ਵਾਲੇ ਉਮੀਦਵਾਰ ਦੀ ਖ਼ਰਚ ਹੱਦ 40 ਹਜ਼ਾਰ ਰੁਪਏ ਜਦੋਂਕਿ ਪੰਚ ਲਈ ਖ਼ਰਚ ਹੱਦ 30 ਹਜ਼ਾਰ ਰੁਪਏ ਨਿਰਧਾਰਿਤ ਕੀਤੀ ਗਈ ਹੈ।ਪੜ੍ਹੋਂ ਪੂਰੀ ਸੂਚੀ:-