ਮੋਹਾਲੀ’ਚ ਪਿਤਾ ਪੁੱਤਰ ਖਿਲਾਫ ਕੇਸ ਦਰਜ;ਗੋਇੰਦਵਾਲ ਸਾਹਿਬ ਦੇ ਡੀਐਸਪੀ ਨਾਲ 22 ਲੱਖ ਤੋਂ ਵੱਧ ਦੀ ਧੋਖਾਧੜੀ

ਨਿਊਜ਼ ਪੰਜਾਬ

12 ਜੁਲਾਈ 2025

ਗੋਇੰਦਵਾਲ ਸਾਹਿਬ ਦੇ ਡੀਐਸਪੀ ਅਤੁਲ ਸੋਨੀ ਨਾਲ ਲਗਭਗ ₹22,25,964 ਦੀ ਧੋਖਾਧੜੀ ਕਰਨ ਦੇ ਮਾਮਲੇ ‘ਚ ਡੇਰਾ ਬੱਸੀ (ਮੋਹਾਲੀ) ਦੇ ਰਹਿਣ ਵਾਲੇ ਪਿਓ-ਪੁੱਤ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਡੇਰਾਬੱਸੀ ਦੇ ਕਰਨਪ੍ਰੀਤ ਸਿੰਘ ਅਤੇ ਉਸ ਦੇ ਪਿਤਾ ਹਰਵਿੰਦਰ ਸਿੰਘ ਵਿਰੁੱਧ ਡੀਐਸਪੀ ਅਤੁਲ ਸੋਨੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸਦੇ ਆਧਾਰ ‘ਤੇ ਪੁਲਿਸ ਨੇ ਜਾਂਚ ਤੋਂ ਬਾਅਦ ਧੋਖਾਧੜੀ ਦੀਆਂ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਹੈ।