CM ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਦੇ ਸੈਸ਼ਨ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ,ਪੰਜਾਬ ਦੇ ਅਹਿਮ ਮੁੱਦਿਆਂ ਤੇ ਹੋਵੇਗੀ ਚਰਚਾ

ਨਿਊਜ਼ ਪੰਜਾਬ

ਚੰਡੀਗੜ੍ਹ:-14 ਜੁਲਾਈ 2025

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 14 ਜੁਲਾਈ ਨੂੰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ 11 ਵਜੇ ਆਪਣੀ ਰਿਹਾਇਸ਼ ਦੇ ਕੈਬਨਿਟ ਮੀਟਿੰਗ ਬੁਲਾ ਲਈ ਹੈ। ਸੂਤਰ ਦੱਸਦੇ ਹਨ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਣ ਵਾਲੀ ਕੈਬਨਿਟ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਹੋਣ ਵਾਲੇ ਅਹਿਮ ਬਿੱਲ ਤੇ ਮੋਹਰ ਲਗਾਈ ਜਾਣੀ ਹੈ ।