ਸਾਵਣ ਮਹੀਨੇ ਦੀ ਸੰਗਰਾਂਦ ਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਤੇ ਜਪ ਤਪ ਸਮਾਗਮ ਆਯੋਜਿਤ

ਸਾਵਣ ਮਹੀਨੇ ਦੀ ਸੰਗਰਾਂਦ ਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਤੇ ਜਪ ਤਪ ਸਮਾਗਮ ਆਯੋਜਿਤ*

*****************

*ਪ੍ਰਮਾਤਮਾ ਦੇ ਮੇਲ ਨਾਲ ਸਾਰਾ ਜਗਤ ਹਰਿਆ ਭਰਿਆ ਹੋ ਜ਼ਾਦਾ ਹੈ-ਕੁਲਵਿੰਦਰ ਸਿੰਘ ਬੈਨੀਪਾਲ*

********************

ਨਿਊਜ਼ ਪੰਜਾਬ

ਲੁਧਿਆਣਾ,16 ਜੁਲਾਈ – ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਲੁਧਿਆਣਾ ਵਿਖ਼ੇ ਅੱਜ ਸਾਵਣ ਮਹੀਨੇ ਦੀ ਸੰਗਰਾਂਦ ਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਕੀਰਤਨ ਤੇ ਜਪ ਤਪ ਸਮਾਗਮ ਦੌਰਾਨ ਵੱਡੀ ਗਿਣਤੀ ਇੱਕਤਰ ਹੋਈਆ ਸੰਗਤਾਂ ਤੇ ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੂੰ ਸੰਬੋਧਨ ਕਰਦਿਆਂ ਹੋਇਆ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ.ਕੁਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਸਾਵਣ ਦਾ ਮਹੀਨਾ ਉਨ੍ਹਾਂ ਭਾਗਾਂ ਵਾਲੀਆਂ (ਜੀਵ ਇਸਤਰੀਆਂ) ਵਾਸਤੇ(ਖੇੜਾ ਤੇ ਠੰਡ ਲਿਆਉਣ ਵਾਲਾ)ਹੈ, ਜਿੰਨ੍ਹਾਂ ਨੇ ਆਪਣੇ ਹਿਰਦੇ ਵਿੱਚ ਪਰਮਾਤਮਾ ਦਾ ਨਾਮ(ਰੂਪ) ਹਾਰ ਪਾਇਆ ਹੋਇਆ ਹੈ।

ਉਨ੍ਹਾਂ ਨੇ ਕਿਹਾ ਕਿ ਜਿਵੇਂ ਸਾਵਣ ਮਹੀਨੇ ਦੀ ਆਮਦ ਵਿੱਚ ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜ਼ਾਦੀ ਹੈ, ਤਿਵੇਂ ਗੁਰਬਾਣੀ ਅਨੁਸਾਰ ਉਹ ਜੀਵ ਇਸਤਰੀ ਹਰਿਆਵਲੀ ਹੋ ਜ਼ਾਦੀ ਹੈ ਖਾਸ ਕਰਕੇ ਜਿਸ ਪ੍ਰਮਾਤਮਾ ਦੇ ਮੇਲ ਨਾਲ ਸਾਰਾ ਜਗਤ ਹਰਿਆ ਭਰਿਆ ਹੋਇਆ ਹੈ, ਉਹ ਸਭ ਕੁੱਝ ਕਰਨਹਾਰ ਹੈ, ਵਿਆਪਕ ਤੇ ਬੇਅੰਤ ਹੈ।ਇਸ ਦੌਰਾਨ ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਸਾਵਣ ਮਹੀਨੇ ਦੀ ਆਰੰਭਤਾ ਪ੍ਰਭੂ ਭਗਤੀ ਦੇ ਨਾਮ ਰਸ ਨਾਲ ਕਰਕੇ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਕਰਨ ਦੀ ਪ੍ਰੇਣਾ ਦਿੱਤੀ।ਇਸ ਦੌਰਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਅਤੇ

ਸਾਵਣ ਮਹੀਨੇ ਦੀ ਆਮਦ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਜਪ ਤਪ ਸਮਾਗਮ ਅੰਦਰ ਇਸਤਰੀ ਸਤਿਸੰਗ ਦੀਆਂ ਬੀਬੀਆਂ ਨੇ ਪੰਜ ਬਾਣੀਆ ਦਾ ਜਾਪ ਤੇ ਸਿਮਰਨ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਕੀਤਾ, ਉੱਥੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਰਵਣ ਸਿੰਘ ਖਾਲਸਾ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਗੁਰਬਾਣੀ ਦਾ ਆਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ

।ਇਸ ਦੌਰਾਨ ਗੁਰਬਾਣੀ ਕੀਰਤਨ ਕਰਨ ਵਾਲੇ ਭਾਈ ਸਰਵਣ ਸਿੰਘ ਖਾਲਸਾ ਦੇ ਕੀਰਤਨੀ ਜੱਥੇ ਦੇ ਮੈਬਰਾਂ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਦੇ ਕੀਰਤਨੀ ਜੱਥੇ ਦੀਆਂ ਮੈਬਰਾਂ ਨੂੰ ਗੁਰੂਘਰ ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ

ਵੱਲੋ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਤੇ ਸੰਗਤਾਂ ਦਾ ਧੰਨਵਾਦ ਵੀ ਪ੍ਰਗਟ ਕੀਤਾ!ਕੀਰਤਨ ਸਮਾਗਮ ਅੰਦਰ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਜਿੰਨ੍ਹਾਂ ਵਿੱਚ ਬੀਬੀ ਮਨਜੀਤ ਕੌਰ ਬੀਬੀ ਬਲਵਿੰਦਰ ਕੌਰ ਬੱਤਰਾ ਬੀਬੀ ਦਵਿੰਦਰ ਕੌਰ ਬੀਬੀ ਕਰਮਜੀਤ ਕੌਰ ਬੀਬੀ ਕੁਲਜੀਤ ਕੌਰ, ਬੀਬੀ ਅਮ੍ਰਿਤਪਾਲ ਕੌਰ, ਸਿਮਰਨ ਕੌਰ, ਪਰਮਜੀਤ ਕੌਰ, ਰਜਨੀਇੰਦਰ ਕੌਰ, ਸੋਨੀ ਸਲੂਜਾ, ਰਵਿੰਦਰ ਕੌਰ ਰਹੇਜਾ, ਜਸਵਿੰਦਰ ਕੌਰ, ਤੇਜਿੰਦਰ ਕੌਰ, ਮਨਮੀਤ ਕੌਰ ਸਮੇਤ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਸ. ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਯਸ਼ਪਾਲ ਸਿੰਘ ਤਰਲੋਕ ਸਿੰਘ ਸੱਚਦੇਵਾ ਰਜਿੰਦਰ ਸਿੰਘ ਭਾਟੀਆ ਬਲਬੀਰ ਸਿੰਘ ਗੁਰਦੀਪ ਸਿੰਘ ਕਾਲੜਾ ਪਰਮਜੀਤ ਸਿੰਘ ਅਵਤਾਰ ਸਿੰਘ ਅਰਜਨ ਸਿੰਘ ਦਰਸ਼ਨ ਸਿੰਘ ਸੋਨਪਾਲ ਵਿਰਨਜੀਤ ਸਿੰਘ ਸੋਨਪਾਲ ਹਰਮੀਤ ਸਿੰਘ ਐਡਵੋਕੇਟ ਰਜਿੰਦਰ ਪਾਲ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸ਼ਪਾਲ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਮਨਜੀਤ ਸਿੰਘ,ਚਰਨਜੀਤ ਸਿੰਘ ਤੇ ਕਨਵੰਲਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।