_ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਕੌਮ ਦੇ ਮਹਾਨ ਨਾਇਕ – ਕੁਲਵਿੰਦਰ ਸਿੰਘ ਬੈਨੀਪਾਲ_
****************
ਲੁਧਿਆਣਾ,17 ਜੁਲਾਈ ( ਨਿਊਜ਼ ਪੰਜਾਬ ) ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਫੇਸ -1 ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵੱਲੋ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਦੇ ਨਾਲ ਗੁਰਦੁਆਰਾ ਸਾਹਿਬ ਵਿਖੇ
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਅੰਦਰ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ
ਸੰਗਤਾਂ ਨੇ ਆਪਣੀਆਂ ਹਾਜਰੀਆਂ ਭਰਕੇ
ਸ਼ਹੀਦ ਭਾਈ ਤਾਰੂ ਸਿੰਘ ਜੀ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕੀਤਾ! ਗੁਰਮੀਤ ਸਮਾਗਮ ਦੌਰਾਨ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਸਮੁੱਚੇ ਪੰਥ ਲਈ ਇਕ ਚਾਨਣ ਮੁਨਾਰਾ ਹਨ।ਉਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਗੁਰੂ ਆਸੇ ਅਨੁਸਾਰ ਜਿਉ ਕੇ ਜਿੱਥੇ ਆਪਣਾ ਸਮੁੱਚਾ ਪ੍ਰੀਵਾਰ ਕੌਮ ਨੂੰ ਸਮਰਪਿਤ ਕੀਤਾ ਉੱਥੇ ਨਾਲ ਹੀ ਕੌਮੀ ਸੋਚ ਦੇ ਹਾਣੀ ਬਣਕੇ ਧਰਮ ਵਿੱਚ ਪ੍ਰੱਪਕਤਾ ਕਾਇਮ ਰੱਖਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਅਤੇ ਸਮੁੱਚੀ ਕੌਮ ਨੂੰ ਕੌਮੀਅਤ ਦਾ ਪੈਗਾਮ ਦਿੱਤਾ। ਉਨ੍ਹਾਂ ਨੇ
ਕਿਹਾ ਕਿ ਕਿਹਾ ਕਿ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਉਣਾ ਤਾਂ ਹੀ ਸਫਲਾ ਹੋ ਸਕਦਾ ਹੈ । ਜੇਕਰ ਗੁਰੂ ਦੀਆਂ ਸੰਗਤਾਂ ਉਸ ਮਹਾਨ ਸ਼ਹੀਦ ਦੀ ਕੁਰਬਾਨੀ ਤੋ ਸੈਧ ਲੈ ਕੇ ਬਾਣੀ ਤੇ ਬਾਣੇ ਦੇ ਸਿਧਾਂਤ ਨਾਲ ਵੱਧ ਤੋ ਵੱਧ ਜੁੜਨ।ਇਸ ਦੌਰਾਨ ਸਮਾਗਮ ਅੰਦਰ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਰਵਣ ਸਿੰਘ ਖਾਲਸਾ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਜ਼ਰੀਆਂ ਭਰਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਸਮਾਗਮ ਨੂੰ ਇੱਕ ਪ੍ਰੇਣਾਦਾਇਕ ਸਮਾਗਮ ਦੱਸਿਆ ਤੇ ਸੰਗਤਾਂ ਨੂੰਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ!ਇਸ ਦੌਰਾਨ ਸਮਾਗਮ ਅੰਦਰ ਪੁੱਜੇ ਸਮੂਹ ਕੀਰਤਨੀ ਜੱਥਿਆਂ ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ.ਕੁਲਵਿੰਦਰ ਸਿੰਘ ਬੈਨੀਪਾਲ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥਿਆ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ!ਇਸ ਸਮੇ ਉਨ੍ਹਾਂ ਦੇ ਨਾਲ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਸ. ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਯਸ਼ਪਾਲ ਸਿੰਘ ਤਰਲੋਕ ਸਿੰਘ ਸੱਚਦੇਵਾ ਰਜਿੰਦਰ ਸਿੰਘ ਭਾਟੀਆ ਬਲਬੀਰ ਸਿੰਘ ਗੁਰਦੀਪ ਸਿੰਘ ਕਾਲੜਾ ਪਰਮਜੀਤ ਸਿੰਘ ਅਵਤਾਰ ਸਿੰਘ ਅਰਜਨ ਸਿੰਘ ਦਰਸ਼ਨ ਸਿੰਘ ਸੋਨਪਾਲ ਵਿਰਨਜੀਤ ਸਿੰਘ ਸੋਨਪਾਲ ਹਰਮੀਤ ਸਿੰਘ ਐਡਵੋਕੇਟ ਰਜਿੰਦਰ ਪਾਲ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸ਼ਪਾਲ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਮਨਜੀਤ ਸਿੰਘ,ਚਰਨਜੀਤ ਸਿੰਘ,ਕਨਵੰਲਜੀਤ ਸਿੰਘ ਅਤੇਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਜਿੰਨ੍ਹਾਂ ਵਿੱਚ ਬੀਬੀ ਮਨਜੀਤ ਕੌਰ ਬੀਬੀ ਬਲਵਿੰਦਰ ਕੌਰ ਬੱਤਰਾ ਬੀਬੀ ਦਵਿੰਦਰ ਕੌਰ ਬੀਬੀ ਕਰਮਜੀਤ ਕੌਰ ਬੀਬੀ ਕੁਲਜੀਤ ਕੌਰ, ਬੀਬੀ ਅਮ੍ਰਿਤਪਾਲ ਕੌਰ, ਸਿਮਰਨ ਕੌਰ, ਪਰਮਜੀਤ ਕੌਰ,ਵਿਸੇਸ਼ ਤੌਰ ਤੇ ਹਾਜਰ ਸਨ
