ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਫੇਸ-1, ਅਰਬਨ ਅਸਟੇਟ ਦੁੱਗਰੀ ਵੱਲੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਮਾਗਮ ਅੱਜ 

ਨਿਊਜ਼ ਪੰਜਾਬ

ਲੁਧਿਆਣਾ, 18 ਜੁਲਾਈ – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਫੇਸ-1, ਅਰਬਨ ਅਸਟੇਟ ਨੇੜੇ CRPF ਕਲੋਨੀ ਦੁੱਗਰੀ, ਲੁਧਿਆਣਾ ਵੱਲੋਂ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਮਿਤੀ 19 ਜੁਲਾਈ 2025 ਦਿਨ ਸ਼ਨੀਵਾਰ ਸਵੇਰੇ ਅਤੇ ਰਾਤ ਦੇ ਦੀਵਾਨ ਸਜਾਏ ਜਾ ਰਹੇ ਹਨ

ਗੁਰਦਵਾਰਾ ਸਾਹਿਬ ਦੇ ਮੁੱਖ ਸੇਵਾਦਾਰ ਸ੍ਰ. ਕੁਲਵਿੰਦਰ ਸਿੰਘ ਬੈਨੀਪਾਲ ਅਨੁਸਾਰ

ਇਸਤਰੀ ਸਤਿਸੰਗ ਸਭਾ ਗੁ: ਸਾਹਿਬ ਦਾ ਜੱਥਾ  ਅਤੇ ਭਾਈ ਸੁਖਜਿੰਦਰ ਸਿੰਘ ਜੀ ਬਾਬਾ ਬਕਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ, ਗਿਆਨੀ ਗੁਰਵਿੰਦਰ ਸਿੰਘ ਜੀ ਜਵੱਦੀ ਟਕਸਾਲ, ਭਾਈ ਦਿਲਬਾਗ ਸਿੰਘ ਜੀ ਗੁਰੂ ਕੀ ਕਾਂਸ਼ੀ ਵਾਲੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ

ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਪਰਿਵਾਰ ਸਹਿਤ ਹਾਜ਼ਰੀ ਭਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ