ਨਿਊਜ਼ ਪੰਜਾਬ
19 ਜੁਲਾਈ 2025
ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਅੱਜ ਖਤਮ ਹੋ ਗਈ, ਜਿਸ ਕਾਰਨ ਉਨ੍ਹਾਂ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 2 ਅਗਸਤ ਨੂੰ ਹੋਣੀ ਤੈਅ ਕੀਤੀ ਹੈ। ਜਾਣਕਾਰੀ ਮੁਤਾਬਕ ਅਦਾਲਤ ਨੇ ਬਿਕਰਮ ਮਜੀਠੀਆ ਨੂੰ ਪਿਛਲੀ ਸੁਣਵਾਈ ਦੌਰਾਨ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ ਗਿਆ ਸੀ।
