ਨਿਊਜ਼ ਪੰਜਾਬ
ਚੰਡੀਗੜ੍ਹ, 20 ਜੁਲਾਈ – ਚੰਡੀਗੜ੍ਹ ਪ੍ਰਸਾਸ਼ਨ ਨੇ ਅੱਜ ਕਾਰਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੀ ਸਭ ਤੋਂ ਵੱਡੀ ਫਰਨੀਚਰ ਮਾਰਕੀਟ ਵਿੱਚ ਐਤਵਾਰ ਸਵੇਰੇ 15 ਏਕੜ ਜਮੀਨ ਵਿੱਚ ਸੈਕਟਰ 53/54 ਵਿੱਚ ਸਥਿਤ ਫਰਨੀਚਰ ਮਾਰਕੀਟ ਜਿਸ ਵਿੱਚ ਲਗਭਗ 116 ਛੋਟੀਆਂ ਅਤੇ ਵੱਡੀਆਂ ਫਰਨੀਚਰ ਦੁਕਾਨਾਂ ਸਨ ਨੂੰ ਢਾਅ ਦਿੱਤਾ ।ਫਰਨੀਚਰ ਮਾਰਕੀਟ ਵਿੱਚ ਦੁਕਾਨਾਂ ਨੂੰ ਢਾਹਣ ਲਈ ਬੁਲਡੋਜ਼ਰ ਦੀ ਵਰਤੋਂ ਗਈ ।
ਇਸ ਮੌਕੇ ਸੁਰੱਖਿਆ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਪ੍ਰਸ਼ਾਸਨ ਨੇ ਪਹਿਲਾਂ ਹੀ ਇਸ ਮਾਰਕੀਟ ਨੂੰ ਢਾਹੁਣ ਦਾ ਹੁਕਮ ਜਾਰੀ ਕਰ ਦਿੱਤਾ ਸੀ। ਬਹੁਤੇ ਦੁਕਾਨਦਾਰਾਂ ਨੇ ਪਹਿਲਾਂ ਹੀ ਆਪਣਾ ਸਾਮਾਨ ਹਟਾ ਦਿੱਤਾ ਸੀ। ਇਸ ਕਾਰਵਾਈ ਦੌਰਾਨ, ਦੋਵੇਂ ਪਾਸਿਆਂ ਤੋਂ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਸਨ ਅਤੇ ਆਵਾਜਾਈ ਨੂੰ ਦੂਜੇ ਪਾਸੇ ਮੋੜ ਦਿੱਤਾ ਗਿਆ ਸੀ।
ਤਸਵੀਰ – ਸੰਕੇਤਕ
