*ਮਨੁੱਖੀ ਸੇਵਾ ਦਿਵਸ ਦੇ ਰੂਪ ਵੱਜੋਂ ਮਨਾਇਆ ਮਨਾਇਆ ਗਿਆ ਸ਼੍ਰੀ ਗੁਰੁ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ*
*ਭਾਈ ਦਿਲਬਾਗ ਸਿੰਘ ਵੱਲੋਂ ਗਾਇਨ ਸ਼ਬਦ “ਸ੍ਰੀ ਹਰਿ ਕ੍ਰਿਸ਼ਨ ਧਿਆਈਐ ਜਿਸ ਡਿਠੇ ਸਭਿ ਦੁਖਿ ਜਾਇ ” ਸਰਵਨ ਕਰਕੇ ਸੰਗਤਾਂ ਹੋਈਆਂ ਭਾਵ- ਵਿਭੋਰ*
*ਗੁਰੂ ਸਾਹਿਬ ਦੇ ਮਨੁੱਖੀ ਭਲਾਈ ਸੰਦੇਸ਼ ਨੂੰ ਸਮੁੱਚੀ ਲੋਕਾਈ ਤੱਕ ਪਹੁੰਚਾਣ ਦੀ ਲੋੜ- ਬੈਨੀਪਾਲ*
ਨਿਊਜ਼ ਪੰਜਾਬ
ਲੁਧਿਆਣਾ, 20 ਜੁਲਾਈ – ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਫੇਸ -1 ਵਿਖ਼ੇ ਬੀਤੀ ਰਾਤ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ !
ਰਾਤ ਦੇ ਸਮਾਗਮ ਵਿੱਚ ਪੰਥ ਦੇ ਮਹਾਨ ਕੀਰਤਨੀਏ ਭਾਈ ਦਿਲਬਾਗ ਸਿੰਘ ਗੁਰੂ ਕੀ ਕਾਂਸੀ਼ ਵਾਲਿਆ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਸੰਗਤਾਂ ਨੂੰ ਸੇਵਾ ਸਕੰਲਪ ਦੇ ਨਾਲ ਜੁੜਨ ਦੀ ਪ੍ਰੇਣਾ ਦਿੱਤੀ! ਇਸ ਦੌਰਾਨ ਉਨ੍ਹਾਂ ਨੇ “ਸ੍ਰੀ ਹਰਿ ਕ੍ਰਿਸ਼ਨ ਧਿਆਈਐ ਜਿਸ ਡਿਠੇ ਸਭਿ ਦੁਖਿ ਜਾਇ ” ਸ਼ਬਦ ਦਾ ਗਾਇਨ ਕਰਕੇ ਕੀਰਤਨ ਦਾ ਆਨੰਦ ਮਾਣ ਰਹੀਆਂ ਸੰਗਤਾਂ ਨੂੰ ਭਾਵ- ਵਿਭੋਰ ਕਰ ਦਿੱਤਾ!
ਗੁਰਮਤਿ ਸਮਾਗਮ ਦੌਰਾਨ ਗਿਆਨੀ ਗੁਰਵਿੰਦਰ ਸਿੰਘ ਜਵੱਦੀ ਟਕਸਾਲ ਵਾਲਿਆ ਨੇ ਜਿੱਥੇ ਗੁਰਬਾਣੀ ਕਥਾ ਤੇ ਗੁਰਮਤਿ ਵਿਚਾਰਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ ਉਪਰ ਚਾਨਣਾ ਪਾਇਆ ਉੱਥੇ ਨਾਲ ਹੀ ਉੱਥੇ ਨਾਲ ਹੀ ਉਨ੍ਹਾਂ ਗੁਰੂ ਸਾਹਿਬਾਨ ਵੱਲੋਂ ਮਨੁੱਖੀ ਜੀਵਨ ਜਾਂਚ ਨੂੰ ਇੱਕ ਨਵੀਂ ਸੇਧ ਪ੍ਰਦਾਨ ਕੀਤੀ ਅਤੇ ਸੇਵਾ ਸਕੰਲਪ ਦੀ ਅਹਿਮੀਅਤ ਨੂੰ ਹੋਰ ਉਭਾਰਦਿਆਂ ਹੋਇਆ ਸੰਗਤਾਂ ਨੂੰ ਦੀਨ ਦੁੱਖੀਆ ਦੀ ਵੱਧ ਤੋ ਵੱਧ ਸੇਵਾ ਕਰਨ ਦੀ ਤਾਕੀਦ ਵੀ ਕੀਤੀ।
ਇਸ ਮੌਕੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਫੇਸ 1ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਸੇਵਾ ਤੇ ਸਿਮਰਨ ਦੇ ਪੁੰਜ ਅਠਵੇਂ ਪਾਤਿਸ਼ਾਹ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਮਨੁੱਖੀ ਸੇਵਾ ਦਿਵਸ ਦੇ ਰੂਪ ਵੱਜੋ ਮਨਾ ਰਹੀ ਹੈ, ਕਿਉ ਕਿ ਗੁਰੂ ਸਾਹਿਬ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਸਾਂਝੀਵਾਲਤਾ ਦਾ ਸ਼ੰਦੇਸ਼ ਦਿੱਤਾ ਉੱਥੇ ਨਾਲ ਹੀ ਮਨੁੱਖੀ ਜੀਵਨ ਜਾਂਚ ਨੂੰ ਇੱਕ ਨਵੀਂ ਸੇਧ ਪ੍ਰਦਾਨ ਕੀਤੀ ਅਤੇ ਸੇਵਾ ਸਕੰਲਪ ਦੀ ਅਹਿਮੀਅਤ ਨੂੰ ਹੋਰ ਉਭਾਰਿਆ।ਸ.ਬੈਨੀਪਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਮਨੁੱਖੀ ਭਲਾਈ ਸੰਦੇਸ਼ ਨੂੰ ਸਮੁੱਚੀ ਲੋਕਾਈ ਤੱਕ ਪਹੁੰਚਾਣ ਦੀ ਲੋੜ ਹੈ ਉਨ੍ਹਾਂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ ਗੁਰਮਤਿ ਸਮਾਗਮ ਇੱਕ ਉਪਦੇਸ਼ਕ ਸਮਾਗਮ ਹੈ ਜਿਸ ਤੋ ਸਾਨੂੰ ਸੇਧ ਲੈ ਕੇ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ
ਇਸ ਦੌਰਾਨ ਉਨ੍ਹਾਂ ਨੇ ਗੁਰਮਤਿ ਸਮਾਗਮ ਵਿੱਚ ਪੁੱਜੀਆਂ ਇਲਾਕੇ ਦੀਆਂ ਸਮੂਹ ਸੰਗਤਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਮੁੱਖ ਸੇਵਾਦਾਰ ਸ੍ਰ. ਕੁਲਵਿੰਦਰ ਸਿੰਘ ਬੈਨੀਪਾਲ, ਸ੍ਰ. ਮਲਕੀਤ ਸਿੰਘ ਤੇ ਸ੍ਰ.ਕ੍ਰਿਪਾਲ ਸਿੰਘ ਕਾਲੜਾ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਦਿਲਬਾਗ ਸਿੰਘ ਗੁਰੂ ਕੀ ਕਾਂਸੀ਼ ਵਾਲਿਆਂ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤਾ।
ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਸ. ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਯਸ਼ਪਾਲ ਸਿੰਘ ਤਰਲੋਕ ਸਿੰਘ ਸੱਚਦੇਵਾ ਰਜਿੰਦਰ ਸਿੰਘ ਭਾਟੀਆ ਬਲਬੀਰ ਸਿੰਘ ਗੁਰਦੀਪ ਸਿੰਘ ਕਾਲੜਾ ਪਰਮਜੀਤ ਸਿੰਘ ਅਵਤਾਰ ਸਿੰਘ ਅਰਜਨ ਸਿੰਘ ਦਰਸ਼ਨ ਸਿੰਘ ਸੋਨਪਾਲ ਵਿਰਨਜੀਤ ਸਿੰਘ ਸੋਨਪਾਲ ਹਰਮੀਤ ਸਿੰਘ ਐਡਵੋਕੇਟ ਰਜਿੰਦਰ ਪਾਲ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸ਼ਪਾਲ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਮਨਜੀਤ ਸਿੰਘ,ਚਰਨਜੀਤ ਸਿੰਘ,ਕਨਵੰਲਜੀਤ ਸਿੰਘ, ਕ੍ਰਿਪਾਲ ਸਿੰਘ ਕਾਲੜਾ ਅਤੇਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਜਿੰਨ੍ਹਾਂ ਵਿੱਚ ਬੀਬੀ ਮਨਜੀਤ ਕੌਰ ਬੀਬੀ ਬਲਵਿੰਦਰ ਕੌਰ ਬੱਤਰਾ ਬੀਬੀ ਦਵਿੰਦਰ ਕੌਰ ਬੀਬੀ ਕਰਮਜੀਤ ਕੌਰ ਬੀਬੀ ਕੁਲਜੀਤ ਕੌਰ, ਬੀਬੀ ਅਮ੍ਰਿਤਪਾਲ ਕੌਰ, ਸਿਮਰਨ ਕੌਰ, ਪਰਮਜੀਤ ਕੌਰ,ਵਿਸੇਸ਼ ਤੌਰ ਤੇ ਹਾਜਰ ਸਨ!
-ਗੁਰਦਵਾਰਾ ਸਾਹਿਬ ਦੇ ਮੁੱਖ ਸੇਵਾਦਾਰ ਸ.ਕੁਲਵਿੰਦਰ ਸਿੰਘ ਬੈਨੀਪਾਲ, ਸ੍ਰ. ਮਲਕੀਤ ਸਿੰਘ ਤੇ ਸ੍ਰ.ਕ੍ਰਿਪਾਲ ਸਿੰਘ ਕਾਲੜਾ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਦਿਲਬਾਗ ਸਿੰਘ ਗੁਰੂ ਕੀ ਕਾਂਸੀ਼ ਵਾਲਿਆਂ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਦੇ ਹੋਏ!
