ਨਿਊਜ਼ ਪੰਜਾਬ
ਪੰਜਾਬ ਵਿੱਚ ਤਰਨਤਾਰਨ ਉਪ ਚੋਣ ਲਈ ਰਾਜਨੀਤਿਕ ਪਾਰਟੀਆਂ ਨੇ ਚੌਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿੱਚ, ਸ਼੍ਰੋਮਣੀ ਅਕਾਲੀ ਦਲ ( ਬਾਦਲ ) ਨੇ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਤਰਨ ਤਾਰਨ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਸ੍ਰ. ਸੰਧੂ ਅਕਾਲੀ ਦਲ ਛੱਡ ਕੇ ਆਪ ਵਿੱਚ ਸ਼ਾਮਲ ਹੋ ਗਏ ਸਨ
ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਤਰਨਤਾਰਨ ਉਪ ਚੋਣ ਲਈ ਆਜ਼ਾਦ ਗਰੁੱਪ ਦੀ ਮੁਖੀ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ। ਇਸ ਮੌਕੇ ਉਨ੍ਹਾਂ ਆਜ਼ਾਦ ਗਰੁੱਪ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ।
ਸੁਖਬੀਰ ਸਿੰਘ ਬਾਦਲ ਨੇ ਦਾਹਵਾ ਕੀਤਾ ਕਿ ਆਜ਼ਾਦ ਗਰੁੱਪ ਦੇ ਨਾਲ 43 ਮੌਜੂਦਾ ਸਰਪੰਚ, 8 ਨਗਰ ਕੌਂਸਲ ਕੌਂਸਲਰ ਅਤੇ ਦਰਜਨਾਂ ਸਾਬਕਾ ਸਰਪੰਚ ਅਤੇ ਚੇਅਰਮੈਨ ਵੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਐਤਵਾਰ ਨੂੰ ਝਬਾਲ ਵਿੱਚ ਹੋਈ ਜਨਤਕ ਮੀਟਿੰਗ ਨੂੰ ਇਤਿਹਾਸਕ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਰੈਲੀ ਨੇ ਆਉਣ ਵਾਲੀ ਤਰਨਤਾਰਨ ਉਪ ਚੋਣ ਵਿੱਚ ਅਕਾਲੀ ਦਲ ਦੀ ਜਿੱਤ ਦੀ ਨੀਂਹ ਰੱਖੀ ਹੈ। ਇਸ ਦੇ ਨਾਲ ਹੀ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਗੁਲਜ਼ਾਰ ਸਿੰਘ ਰਣੀਕੇ ਨੂੰ ਇਸ ਉਪ ਚੋਣ ਦਾ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
