ਨਿਊਜ਼ ਪੰਜਾਬ
21 ਜੁਲਾਈ 2025
ਡਰੱਗ ਤਸਕਰੀ ਮਾਮਲੇ ਵਿਚ ਘਿਰੀ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਹੈ। ਹਾਈ ਕੋਰਟ ਨੇ ਇਸੇ ਮਾਮਲੇ ਵਿੱਚ ਦਾਇਰ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।ਅਮਨਦੀਪ ਕੌਰ ਨੂੰ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਮਹਿਲਾ ਕਾਂਸਟੇਬਲ ਦੀ ਲਗਭਗ 1.35 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਗਈ ਹੈ।
