ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1ਦੁੱਗਰੀ ਵਿਖੇ ਹਫਤਾਵਾਰੀ ਕੀਰਤਨ ਸਮਾਗਮ ਆਯੋਜਿਤ*
********************
ਨਿਊਜ਼ ਪੰਜਾਬ
ਲੁਧਿਆਣਾ,21ਜੁਲਾਈ – ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1ਦੁੱਗਰੀ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਹਫਤਾਵਾਰੀ ਗੁਰਮਤਿ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਜਸਵੀਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੇ ਭਾਈ ਭੁਪਿੰਦਰ ਸਿੰਘ ਖਾਲਸਾ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆ ਦੇ ਕੀਰਤਨੀ ਜੱਥਿਆ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ । ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਭਾਈ ਭੁਪਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦੇਦੀ ਹੈ। ਉਹਨਾਂ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ । ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਣਾ ਦਿੱਤੀ ।

ਹਫਤਾਵਾਰੀ ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਬੈਨੀਪਾਲ,ਮਲਕੀਤ ਸਿੰਘ ਅਤੇ ਮਨਜੀਤ ਸਿੰਘ ਪਾਇਲ ਗੁਰੂ ਘਰ ਦੇ ਕੀਰਤਨੀਏ ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਜੱਥੇ ਨੂੰ ਸਿਰਪਾਉ ਭੇਟ ਕਰਦੇ ਹੋਏ ਅਤੇ ਸੰਗਤਾਂ ਕੀਰਤਨ ਦਾ ਆਨੰਦ ਮਾਣਦੀਆਂ ਹੋਈਆਂ!
ਸਮਾਗਮ ਦੌਰਾਨ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਸੰਗਤਾਂ ਨੂੰ ਗੁਰਬਾਣੀ ਕੀਰਤਨ, ਕਥਾ ਤੇ ਨਾਮ ਸਿਮਰਨ ਅਭਿਆਸ ਨਾਲ ਜੋੜਨ ਦੇ ਲਈ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਿਰੰਤਰ ਯਤਨਸੀ਼ਲ ਹੈ!ਇਸੇ ਮਿਸ਼ਨ ਦੀ ਪ੍ਰਾਪਤੀ ਲਈ ਧਰਮ ਪ੍ਰਚਾਰ ਦੀ ਮੁਹਿੰਮ ਨੂੰ ਆਉਣ ਵਾਲੇ ਸਮੇਂ ਅੰਦਰ ਹੋਰ ਪ੍ਰਚੰਡ ਕੀਤਾ ਜਾਵੇਗਾ, ਖਾਸ ਕਰਕੇ ਨੌਵੇ ਪਾਤਸਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵੱੱਡੇ ਪੱਧਰ ਤੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਆਯੋਜਿਤ ਕੀਤੇ ਜਾਣਗੇ! ਉਨ੍ਹਾਂ ਨੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਤਾਬਦੀ ਗੁਰਮਤਿ ਸਮਾਗਮਾਂ ਅੰਦਰ ਆਪਣੀਆਂ ਭਰਵੀਆਂ ਹਾਜ਼ਰੀਆਂ ਭਰਕੇ ਗੁਰੂ ਘਰ ਦੀਆਂ ਖੁਸੀਆਂ ਪ੍ਰਾਪਤ ਕਰਨ!ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸ.ਕੁਲਵਿੰਦਰ ਸਿੰਘ ਬੈਨੀਪਾਲ, ਮਲਕੀਤ ਸਿੰਘ ਤੇ ਮਨਜੀਤ ਸਿੰਘ ਪਾਇਲ ਵੱਲੋ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਕੀਰਤਨ ਸਮਾਗਮ ਅੰਦਰ ਚੇਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਤਰਲੋਕ ਸਿੰਘ ਸੱਚਦੇਵਾ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚੰਗਰ ਯਸ਼ਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ ਰਜਿੰਦਰ ਸਿੰਘ ਭਾਟੀਆ ਸੁਖਵਿੰਦਰ ਪਾਲ ਸਿੰਘ ਚਰਨਜੀਤ ਸਿੰਘ ਪਾਇਲ ਮਨਜੀਤ ਸਿੰਘ ਪਾਇਲ ਗੁਰਚਰਨ ਸਿੰਘ ਹਰਨੇਕ ਸਿੰਘ ਪਰਮਜੀਤ ਸਿੰਘ ਅਮਰਜੀਤ ਸਿੰਘ ਬਲਬੀਰ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਤਰਲੋਕ ਸਿੰਘ ਸਚਦੇਵਾ ਜਗਜੀਵਨ ਸਿੰਘ ਸੋਹਨਪਾਲ ਵੀਰਨਜੀਤ ਸਿੰਘ ਸੋਹਨਪਾਲ ਦਰਸਨ ਸਿੰਘ ਸੋਹਨਪਾਲ ਵਰਿੰਦਰ ਮੋਹਨ ਸਿੰਘ ਜਗਜੀਤ ਸਿੰਘ ਤਰਲੋਕ ਸਿੰਘ ਮਨਿੰਦਰ ਸਿੰਘ ਅਤੇ ਗੁਰਦੁਵਾਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀਆਂ ਪ੍ਰਮੁੱਖ ਬੀਬੀਆਂ ਕੁਲਜੀਤ ਕੌਰ ਬਲਵਿੰਦਰ ਕੌਰ ਬੱਤਰਾ ਬੀਬੀ ਦਵਿੰਦਰ ਕੌਰ ਸਿਮਰਨ ਕੌਰ ਕਰਮਜੀਤ ਕੌਰਅ ਤੇ ਅੰਮ੍ਰਿਤਪਾਲ ਕੌਰ ਵਿਸ਼ੇਸ਼ ਤੌਰ ਤੇ ਹਾਜਰ ਸਨ!
