ਪੰਜਾਬ ਸਰਕਾਰ ਦੀ ਕੈਬਨਟ ਮੀਟਿੰਗ ਅੱਜ: ਸਵੇਰੇ 10 ਵਜੇ CM ਨਿਵਾਸ’ਤੇ ਇਕੱਠੇ ਹੋਣਗੇ ਮੰਤਰੀ

ਨਿਊਜ਼ ਪੰਜਾਬ

22 ਜੁਲਾਈ 2025

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ 22 ਜੁਲਾਈ ਸਵੇਰੇ 10:30 ਵਜੇ ਹੋਵੇਗੀ। ਇਹ ਮੀਟਿੰਗ ਸੀਐੱਮ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਤੇ ਹੋਵੇਗੀ। ਇਸ ਮੀਟਿੰਗ ‘ਚ ਲੈਂਡ ਪੂਲਿੰਗ ਪਾਲਿਸੀ ਸਮੇਤ ਹੋਰ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਮਾਨ ਦੀ ਅਗਵਾਈ ਹੇਠ ਪਹਿਲਾਂ ਵੀ ਕਈ ਕੈਬਨਿਟ ਮੀਟਿੰਗਾਂ ਹੋ ਚੁੱਕੀਆਂ ਹਨ ਤੇ ਉਨ੍ਹਾਂ ਵਿਚ ਕਈ ਅਹਿਮ ਫ਼ੈਸਲਿਆਂ ਤੇ ਵਿਚਾਰ ਵਟਾਂਦਰਾ ਕਰਨ ਤੋਂ ਇਲਾਵਾ ਕਈ ਲੋਕ ਹਿਤੈਸ਼ੀ ਫ਼ੈਸਲੇ ਵੀ ਲਏ ਜਾ ਚੁੱਕੇ ਹਨ, ਜਿਸਦੇ ਚਲਦਿਆਂ ਅੱਜ ਦੀ ਕੈਬਨਿਟ ਮੀਟਿੰਗ ਵਿਚ ਵੀ ਉਪਰੋਕਤ ਤੋਂ ਇਲਾਵਾ ਕਈ ਹੋਰ ਲੋਕ ਹਿੱਤ ਵਾਲੇ ਫ਼ੈਸਲੇ ਲਏ ਜਾ ਸਕਦੇ ਹਨ ।