ਅੱਜ ਸ਼੍ਰੀ ਹਰਿਮੰਦਰ ਸਾਹਿਬ ਜਾਣਗੇ ਮੁੱਖ ਮੰਤਰੀ ਭਗਵੰਤ ਮਾਨ ,ਖੁਦ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ ਸੀਐਮ ਮਾਨ

ਨਿਊਜ਼ ਪੰਜਾਬ

22 ਜੁਲਾਈ 2025

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ ਹਨ। ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ। ਇਸ ਦੌਰਾਨ ਸੀਐਮ ਮਾਨ ਅੰਮ੍ਰਿਤਸਰ ‘ਚ ਸੁਰੱਖਿਆ ਪ੍ਰਬੰਧਾ ਦਾ ਜਾਇਜ਼ਾ ਲੈਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੀ ਰਿਹਾਇਸ਼ ‘ਤੇ ਕੈਬਿਨੇਟ ਮੰਤਰੀਆਂ ਦੀ ਮੀਟਿੰਗ ਕਰਨਗੇ।