ਨਿਊਜ਼ ਪੰਜਾਬ
ਨਵੀਂ ਦਿੱਲੀ, 22 ਜੁਲਾਈ – ਓਲੰਪਿਕ ਅਤੇ ਪੈਰਾਲੰਪਿਕ ਵਿੱਚ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਦਿੱਲੀ ਸਰਕਾਰ ਨੇ ਕਰੋੜਾਂ ਰੁਪਏ ਦੇ ਇਨਾਮ ਅਤੇ ਨੌਕਰੀਆਂ ਦੇਣ ਦਾ ਐਲਾਨ ਕੀਤਾ ਹੈ , ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਕੀਤੀ ਕੈਬਨਿਟ ਮੀਟਿੰਗ ਤੋਂ ਬਾਅਦ ਇਸ ਫੈਂਸਲੇ ਨੂੰ ਆਪਣੀ ਸੋਸ਼ਲ ਮੀਡੀਆ X ਤੇ ਪੋਸਟ ਕਰਦਿਆਂ ਕਿਹਾ ਕਿ ਹੁਣ ਓਲੰਪਿਕ ਸੋਨਾ ਜਿੱਤਣ ‘ਤੇ ₹ 7 ਕਰੋੜ, ਚਾਂਦੀ ਲਈ ₹ 5 ਕਰੋੜ ਅਤੇ ਕਾਂਸੀ ਲਈ ₹ 3 ਕਰੋੜ ਦਿੱਤੇ ਜਾਣਗੇ। ਇਸ ਤੋਂ ਇਲਾਵਾ, ਓਲੰਪਿਕ ਅਤੇ ਪੈਰਾਲੰਪਿਕ ਵਿੱਚ ਸੋਨਾ ਅਤੇ ਚਾਂਦੀ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਦਿੱਲੀ ਸਰਕਾਰ ਵਿੱਚ ਗਰੁੱਪ ਏ ਦੀਆਂ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਕਾਂਸੀ ਜਿੱਤਣ ਵਾਲਿਆਂ ਨੂੰ ਗਰੁੱਪ ਬੀ ਦੀ ਨਿਯੁਕਤੀ ਦਿੱਤੀ ਜਾਵੇਗੀ।
ਇਸ ਤੋਂ ਪਹਿਲਾਂ ਦਿੱਲੀ ਸਰਕਾਰ ਵੱਲੋਂ ਓਲੰਪਿਕ ਅਤੇ ਪੈਰਾਲੰਪਿਕ ਵਿੱਚ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਸੋਨਾ ਜਿੱਤਣ ‘ਤੇ ₹ 3 ਕਰੋੜ, ਚਾਂਦੀ ਲਈ ₹ 2 ਕਰੋੜ ਅਤੇ ਕਾਂਸੀ ਲਈ ₹ 1 ਕਰੋੜ ਦੀ ਇਨਾਮੀ ਰਾਸ਼ੀ ਦਿੱਤੀ ਜਾਂਦੀ ਸੀ।

