ਨਿਊਜ਼ ਪੰਜਾਬ
25 ਜੁਲਾਈ 2025
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਮੋਹਾਲੀ ਅਦਾਲਤ ਵਿੱਚ ਸੁਣਵਾਈ ਹੋਈ ਹੈ।ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਅਦਾਲਤ ਨੇ 30 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ।
ਇਸ ਦੇ ਨਾਲ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲਣ ਦੀ ਅਰਜ਼ੀ ‘ਤੇ ADGP ਜੇਲ੍ਹਾਂ ਵੱਲੋਂ ਸੀਲਬੰਦ ਰਿਪੋਰਟ ਮੋਹਾਲੀ ਅਦਾਲਤ ਵਿਚ ਦਾਇਰ ਕੀਤੀ ਗਈ ਹੈ। ਜਿਸ ਨੂੰ ਅਦਾਲਤ ਨੇ ਦੋਵਾਂ ਧਿਰਾਂ ਸਾਹਮਣੇ ਖੋਲ੍ਹ ਲਿਆ ਹੈ ਪਰ ਫਿਲਹਾਲ ਇਸ ਰਿਪੋਰਟ ਦੀ ਕਾਪੀ ਨੂੰ ਸਪਲਾਈ ਨਹੀਂ ਕੀਤਾ ਗਿਆ। ਜੇਲ੍ਹ ਵਿੱਚ ਬੈਰਕ ਬਦਲਣ ਦੇ ਮਾਮਲੇ ‘ਤੇ ਅਦਾਲਤ ਨੇ 2 ਅਗਸਤ ਨੂੰ ਅਗਲੀ ਸੁਣਵਾਈ ਤੈਅ ਕੀਤੀ ਹੈ।
