ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਕੀਰਤਨ  ਅਤੇ ਗੁਰਮਤਿ  ਸਮਾਗਮ ਆਯੋਜਿਤ

ਨੌਜਵਾਨ ਪੀੜ੍ਹੀ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਬਣਾਉਣ ‘ਚ ਗੁਰਮਤਿ ਸਮਾਗਮਾਂ ਦਾ ਵਿਸੇਸ਼ ਯੋਗਦਾਨ -ਕੁਲਵਿੰਦਰ ਸਿੰਘ ਬੈਨੀਪਾਲ

*ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਬਹੁਤ ਕਲਿਆਣਕਾਰੀ -ਕੁਲਵਿੰਦਰ ਸਿੰਘ ਬੈਨੀਪਾਲ*

. ਨਿਊਜ਼ ਪੰਜਾਬ

ਲੁਧਿਆਣਾ, 25 ਜੁਲਾਈ – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਲੁਧਿਆਣਾ ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ ਨੇ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ

ਖਾਲਸਾ ਪੰਥ ਦੀ ਏਕਤਾ, ਚੜਦੀਕਲਾ ਤੇ ਨੌਜਵਾਨ ਪੀੜ੍ਹੀ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਬਣਾਉਣ ਅਤੇ ਉਨ੍ਹਾਂ ਨੂੰ ਆਪਣੇ ਗੌਰਵਮਈ ਵਿਰਸੇ ਤੇ ਗੁਰ ਇਤਿਹਾਸ ਨਾਲ ਜੋੜਨ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਕਰਵਾਏ ਜਾ ਰਹੇ ਗੁਰਮਤਿ ਸਮਾਗਮ, ਕੀਰਤਨ ਸਮਾਗਮ, ਕਥਾ ਦਰਬਾਰ, ਕਵੀ ਦਰਬਾਰ ਤੇ ਬਾਲ ਕੀਰਤਨ ਦਰਬਾਰ ਆਉਣ ਵਾਲੇ ਸਮੇਂ ਵਿੱਚ ਸਮੁੱਚੀ ਕੌਮ ਨੂੰ ਨਵੀ ਸੇਧ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋਣਗੇ!ਇਸ ਲਈ ਸੰਗਤਾਂ ਆਪਣੇ ਬੱਚਿਆਂ ਖਾਸ ਕਰਕੇ ਨੌਜਵਾਨਾਂ ਨੂੰ ਉਕਤ ਸਮਾਗਮਾਂ ਅੰਦਰ ਆਪਣੇ ਨਾਲ ਹਾਜ਼ਰੀਆਂ ਭਰਨ ਲਈ ਪ੍ਰੇਰਿਤ ਕਰਿਆ ਕਰਨ ਤਾਂ ਹੀ ਉਹ ਸੇਵਾ ਤੇ ਸਿਮਰਨ ਦੇ ਸਿਧਾਂਤ ਨਾਲ ਜੁੜਕੇ ਗੁਰਸਿੱਖੀ ਮਾਰਗ ਦੇ ਪਾਂਧੀ ਬਣ ਸਕਣਗੇ!ਇਸ ਤੋ ਪਹਿਲਾ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਮਹਾਨ ਗੁਰਮਤਿ ਸਮਾਗਮ ਅੰਦਰ ਬੀਬੀ ਹਰਸੀਨ ਕੌਰ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ !ਇਸ ਦੌਰਾਨ ਕੁਲਵੰਤ ਸਿੰਘ ਜਗਮੋਹਨ ਸਿੰਘ ਗੁਰਿੰਦਰ ਸਿੰਘ ਚਾਵਲਾਵੀ ਕੀਤਾ। ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਸ. ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਯਸ਼ਪਾਲ ਸਿੰਘ ਤਰਲੋਕ ਸਿੰਘ ਸੱਚਦੇਵਾ ਰਜਿੰਦਰ ਸਿੰਘ ਭਾਟੀਆ ਬਲਬੀਰ ਸਿੰਘ ਗੁਰਦੀਪ ਸਿੰਘ ਕਾਲੜਾ ਪਰਮਜੀਤ ਸਿੰਘ ਅਵਤਾਰ ਸਿੰਘ ਅਰਜਨ ਸਿੰਘ ਦਰਸ਼ਨ ਸਿੰਘ ਸੋਨਪਾਲ ਵਿਰਨਜੀਤ ਸਿੰਘ ਸੋਨਪਾਲ ਹਰਮੀਤ ਸਿੰਘ ਐਡਵੋਕੇਟ ਰਜਿੰਦਰ ਪਾਲ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸ਼ਪਾਲ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਮਨਜੀਤ ਸਿੰਘ,ਚਰਨਜੀਤ ਸਿੰਘ,ਕਨਵੰਲਜੀਤ ਸਿੰਘ ਅਤੇਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਜਿੰਨ੍ਹਾਂ ਵਿੱਚ ਬੀਬੀ ਮਨਜੀਤ ਕੌਰ ਬੀਬੀ ਬਲਵਿੰਦਰ ਕੌਰ ਬੱਤਰਾ ਬੀਬੀ ਦਵਿੰਦਰ ਕੌਰ ਬੀਬੀ ਕਰਮਜੀਤ ਕੌਰ ਬੀਬੀ ਕੁਲਜੀਤ ਕੌਰ, ਬੀਬੀ ਅਮ੍ਰਿਤਪਾਲ ਕੌਰ, ਸਿਮਰਨ ਕੌਰ, ਪਰਮਜੀਤ ਕੌਰ,ਵਿਸੇਸ਼ ਤੌਰ ਤੇ ਹਾਜਰ ਸਨ!

—-ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ ਤੇ ਉਨ੍ਹਾਂ ਦੇ ਸਾਥੀ ਮੈਬਰ ਕੁਲਵੰਤ ਸਿੰਘ, ਜਗਮੋਹਨ ਸਿੰਘ ਤੇ ਗੁਰਿੰਦਰ ਸਿੰਘ ਚਾਵਲਾ ਬੀਬੀ ਹਰਸੀਨ ਕੌਰ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਦੇ ਹੋਏ!

##############

*ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਬਹੁਤ ਕਲਿਆਣਕਾਰੀ -ਕੁਲਵਿੰਦਰ ਸਿੰਘ ਬੈਨੀਪਾਲ*

ਲੁਧਿਆਣਾ/23ਜੁਲਾਈ – ਬੀਤੀ ਰਾਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਫੇਸ -1 ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਫੇਸ 1ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਬਹੁਤ ਕਲਿਆਣਕਾਰੀ ਹੈ, ਕਿਉ ਕਿ ਇਹ ਸਾਨੂੰ ਮੋਹ ਤੇ ਲਾਲਸਾਵਾਂ ਤੋ ਬਹੁਤ ਜੋ਼ਰਦਾਰ ਰੂਪ ਵਿੱਚ ਪ੍ਰੇਰਿਤ ਕਰਦੀ ਹੈ!ਸੋ ਸਾਨੂੰ ਅੱਜ ਇਸ ਵੈਰਾਗਮਈ ਬਾਣੀ ਦੀ ਮੂਲ ਪ੍ਰੇਣਾ ਨੂੰ ਖਾਸ ਤਰ ਤੇ ਸਮਝਣਾ ਤੇ ਅਪਨਾਉਣਾ ਹੋਵੇਗਾ ਤਾਂ ਹੀ ਅਸੀ ਵਰਤਮਾਨ ਮਾਇਆਵਾਦੀ ਵਿੱਚ ਮਾਇਆ ਦੀ ਦੌੜ ਤੋ ਬੱਚਕੇ ਗੁਰੂ ਆਸੇ ਅਨੁਸਾਰ ਸਾਰਥਕ ਜੀਵਨ ਗੁਜਾਰਨ ਦਾ ਉੱਦਮ ਕਰ ਸਕਾਂਗੇ!

ਸ.ਬੈਨੀਪਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬ ਜੀ ਵੱਲੋਂ ਬਖ਼ਸ਼ੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਤੇ ਨੌਜਵਾਨ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ।

ਇਸ ਤੋ ਪਹਿਲਾ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਮਹਾਨ ਗੁਰਮਤਿ ਸਮਾਗਮ ਅੰਦਰ ਪੰਥ ਦੇ ਮਹਾਨ ਕੀਰਤਨੀਏ ਭਾਈ ਹਰਪ੍ਰੀਤ ਸਿੰਘ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ !ਇਸ ਦੌਰਾਨ ਗੁਰਦਵਾਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ, ਜਗਮੋਹਨ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ ਅਤੇ ਤੇਜਿੰਦਰ ਸਿੰਘ ਨੇ ਕੀਰਤਨੀ ਜੱਥੇ ਦੇ ਸਮੂਹ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ। ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਸ. ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਯਸ਼ਪਾਲ ਸਿੰਘ ਤਰਲੋਕ ਸਿੰਘ ਸੱਚਦੇਵਾ ਰਜਿੰਦਰ ਸਿੰਘ ਭਾਟੀਆ ਬਲਬੀਰ ਸਿੰਘ ਗੁਰਦੀਪ ਸਿੰਘ ਕਾਲੜਾ ਪਰਮਜੀਤ ਸਿੰਘ ਅਵਤਾਰ ਸਿੰਘ ਅਰਜਨ ਸਿੰਘ ਦਰਸ਼ਨ ਸਿੰਘ ਸੋਨਪਾਲ ਵਿਰਨਜੀਤ ਸਿੰਘ ਸੋਨਪਾਲ ਹਰਮੀਤ ਸਿੰਘ ਐਡਵੋਕੇਟ ਰਜਿੰਦਰ ਪਾਲ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸ਼ਪਾਲ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਮਨਜੀਤ ਸਿੰਘ,ਚਰਨਜੀਤ ਸਿੰਘ,ਕਨਵੰਲਜੀਤ ਸਿੰਘ ਅਤੇਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਜਿੰਨ੍ਹਾਂ ਵਿੱਚ ਬੀਬੀ ਮਨਜੀਤ ਕੌਰ ਬੀਬੀ ਬਲਵਿੰਦਰ ਕੌਰ ਬੱਤਰਾ ਬੀਬੀ ਦਵਿੰਦਰ ਕੌਰ ਬੀਬੀ ਕਰਮਜੀਤ ਕੌਰ ਬੀਬੀ ਕੁਲਜੀਤ ਕੌਰ, ਬੀਬੀ ਅਮ੍ਰਿਤਪਾਲ ਕੌਰ, ਸਿਮਰਨ ਕੌਰ, ਪਰਮਜੀਤ ਕੌਰ,ਵਿਸੇਸ਼ ਤੌਰ ਤੇ ਹਾਜਰ ਸਨ!

—–ਗੁਰਦਵਾਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ, ਜਗਮੋਹਨ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ ਅਤੇ ਤੇਜਿੰਦਰ ਸਿੰਘ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਦੇ ਹੋਏ!