ਪੰਚਾਇਤੀ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਵੱਖ ਵੱਖ ਪਾਬੰਦੀਆਂ ਦੇ ਹੁਕਮ

ਨਿਊਜ਼ ਪੰਜਾਬ

26 ਜੁਲਾਈ 2025

ਤਰਨਤਾਰਨ ਜ਼ਿਲ੍ਹੇ ਵਿਚ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਰਹਿ ਗਈਆਂ ਸੀਟਾਂ ’ਤੇ ਅੱਜ 27 ਜੁਲਾਈ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪ੍ਰਚਾਰ, ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ, ਵਾਇਰਲੈਸ ਸੈੱਟ, ਲਾਊਡ ਸਪੀਕਰ, ਮੈਗਾਫੋਨ ਆਦਿ ਦੀ ਵਰਤੋਂ ਪ੍ਰਚਾਰ ਨਾਲ ਸਬੰਧੀ ਪੋਸਟਰ, ਬੈਨਰ ਲਗਾਉਣ ਨਾਲ ਚੋਣ ਪ੍ਰਕਿਰਿਆ ਦੌਰਾਨ ਅਮਨ-ਸ਼ਾਂਤੀ ਭੰਗ ਹੋਣ ਦਾ ਅੰਦੇਸ਼ਾ ਹੈ। ਜਿਸ ਨਾਲ ਅਮਨ ਕਾਨੂੰਨ ਦੀ ਪਾਲਣਾ ਕਰਨ ਲਈ ਤਾਇਨਾਤ ਸੁਰੱਖਿਆ ਬਲਾਂ ਦੇ ਕੰਮ ਵਿਚ ਵਿਘਨ ਪੈਦਾ ਹੋ ਸਕਦਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਤਰਾ ਹੋ ਸਕਦਾ ਹੈ।

ਪ੍ਰਾਈਵੇਟ ਅਤੇ ਸਰਕਾਰੀ ਸੰਪਤੀ ਅਤੇ ਮਾਨਵ ਜੀਵਨ ਨੂੰ ਹਾਨੀ ਪਹੁੰਚ ਸਕਦੀ ਹੈ। ਇਸ ਲਈ ਚੋਣਾਂ ਦੇ ਕੰਮ ਨੂੰ ਨਿਰਵਿਘਨ ਸ਼ਾਤੀ ਪੂਰਵਕ ਨੇਪਰੇ ਚਾੜ੍ਹਨ ਲਈ ਅਤੇ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਤੁਰੰਤ ਲੋੜੀਂਦੇ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਰਾਹੁਲ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਕੀਤੀਆਂ ਗਈਆਂ ਹਦਾਇਤਾਂ ਦੇ ਸਨਮੁੱਖ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ, ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ, ਚੋਣਾਂ ਵਾਲੇ ਦਿਨ 27 ਨੂੰ ਜਿਲ੍ਹੇ ਅੰਦਰ ਬਣੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਸ ਅਨੁਸਾਰ ਪੋਲਿੰਗ ਬੂਥਾਂ, ਜਨਤਕ, ਨਿੱਜੀ ਜਗ੍ਹਾ ‘ਤੇ ਕਿਸੇ ਵੀ ਉਮੀਦਵਾਰ, ਵਿਅਕਤੀ, ਸਮਰਥਕ ਵੱਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ।