31 ਜੁਲਾਈ ਨੂੰ ਪੰਜਾਬ’ ਚ ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ’ਤੇ ਗਜਟਿਡ ਛੁੱਟੀ ਦਾ ਐਲਾਨ

ਨਿਊਜ਼ ਪੰਜਾਬ

29 ਜੁਲਾਈ 2025

ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ  ਕਿ ਐਲਾਨ ਰਾਜਨੀਤੀ ਕੈਬਨਿਟ ਮੰਤਰੀ ਅਤੇ ਆਪ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰੈਸ ਕਾਨਫਰਸ ਦੌਰਾਨ ਕੀਤਾ ।ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਨਾਲ ਹੀ, ਭਵਾਨੀਗੜ੍ਹ-ਸੁਨਾਮ ਰੋਡ ਦਾ ਨਾਮ ਹੁਣ ਸ਼ਹੀਦ ਊਧਮ ਸਿੰਘ ਮਾਰਗ ਰੱਖਿਆ ਜਾਵੇਗਾ।

ਦੱਸਣ ਯੋਗ ਹੈ ਕਿ ਇਹ ਛੁੱਟੀ ਪਹਿਲਾਂ ਰਾਖਵੀ ਸੀ । ਇਸ ਮੌਕੇ ਅਰੋੜਾ ਨੇ ਦੱਸਿਆ ਕਿ 31 ਜੁਲਾਈ ਨੂੰ ਸੁਨਾਮ ਵਿਖੇ ਰਾਜ ਪੱਧਰੀ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੀ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਿਰਕਤ ਕਰਨਗੇ ।