350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਏ ਜਾਣਗੇ-ਬੈਨੀਪਾਲ : ਭਾਈ ਦਵਿੰਦਰ ਸਿੰਘ ਖਾਲਸਾ ਨੂੰ ਕੀਤਾ ਸਨਮਾਨਿਤ

ਨਿਊਜ਼ ਪੰਜਾਬ

ਲੁਧਿਆਣਾ,30 ਜੁਲਾਈ – ਗੁਰਦੁਆਰਾਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਸੀ. ਆਰ. ਪੀ ਕਲੋਨੀ ਦੁੱਗਰੀ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵੱਲੋ ਬੀਤੀ ਰਾਤ ਪੰਥ ਪ੍ਰਚਾਰਕ ਤੇ ਗੁਰੂ ਘਰ ਦੇ ਕੀਰਤਨੀਏ ਭਾਈ ਦਵਿੰਦਰ ਸਿੰਘ ਖਾਲਸਾ(ਸੁਹਾਣੇ ਵਾਲਿਆ) ਨੂੰ ਵਿਸੇਸ਼ ਤੌਰ ਤੇ ਸਨਮਾਨਿਤ ਕਰਨ ਹਿੱਤ ਆਯੋਜਿਤ ਕੀਤੇ ਗਏ ਸਨਮਾਨ ਸਮਾਗਮ ਦੌਰਾਨ ਇਕੱਤਰ ਹੋਈਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਬੈਨੀਪਾਲ ਨੇ ਕਿਹਾ ਪੰਥ ਪ੍ਰਚਾਰਕ ਤੇ ਗੁਰੂ ਘਰ ਦੇ ਕੀਰਤਨੀਏ ਭਾਈ ਦਵਿੰਦਰ ਸਿੰਘ ਖਾਲਸਾ(ਸੁਹਾਣੇ ਵਾਲਿਆ) ਵੱਲੋ ਮੌਜੂਦਾ ਸਮੇਂ ਅੰਦਰ ਪੰਥ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਭਾਈਆਂ ਜਾ ਰਹੀਆਂ ਵਡਮੁੱਲੀਆਂ ਸੇਵਾਵਾਂ ਸਮੁੱਚੇ ਪੰਥ ਲਈ ਪ੍ਰੇਣਾ ਦਾ ਸਰੋਤ ਹਨ!

ਜਿਸ ਦੇ ਮੱਦੇਨਜ਼ਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਅੱਜ ਭਾਈ ਦਵਿੰਦਰ ਸਿੰਘ ਖਾਲਸਾ(ਸੁਹਾਣੇ ਵਾਲਿਆ) ਨੂੰ ਸਨਮਾਨਿਤ ਕਰਨ ਵਿੱਚ ਮਾਣ ਮਹਿਸੂਸ ਕਰ ਰਹੀਆਂ ਹਨ! ਇਸ ਦੌਰਾਨ ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋ ਆਯੋਜਿਤ ਕੀਤੇ ਜਾਣ ਵਾਲੇ ਮਹਾਨ ਗੁਰਮਤਿ ਸਮਾਗਮਾਂ ਦੀ ਆਰੰਭਤਾ ਲੜੀ ਦਾ ਰਸਮੀ ਤੌਰ ਤੇ ਐਲਾਨ ਵੀ ਕੀਤਾ ਅਤੇ ਸੰਗਤਾਂ ਨੂੰ ਬੇਨਤੀ ਕੀਤੀ ਕਿ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਹੋਣ ਵਾਲੇ ਯਾਦਗਾਰੀ ਗੁਰਮਤਿ ਸਮਾਗਮਾ ਅੰਦਰ ਉਹ ਆਪਣੀਆਂ ਵਂਧ ਤੋ ਵੱਧ ਹਾਜ਼ਰੀਆਂ ਭਰਕੇ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕਰਨ!ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਸਨਮਾਨ ਸਮਾਗਮ ਅੰਦਰ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ,ਗੁਰੂ ਨਾਨਕ ਸੇਵਾ ਮਿਸ਼ਨ ਦੇ ਮੁੱਖ ਸੇਵਾਦਾਰ ਸੁਰਿੰਦਰ ਸਿੰਘ ਚੌਹਾਨ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਮੈਬਰਾਂ ਨੇ ਸਾਂਝੇ ਰੂਪ ਵਿੱਚ ਭਾਈ ਦਵਿੰਦਰ ਸਿੰਘ ਖਾਲਸਾ ਨੂੰ ਜੈਕਾਰਿਆਂ ਦੀ ਗੂੰਜ ਵਿੱਚ ਸਨਮਾਨ ਚਿੰਨੑ,ਦੋਸਾਲਾ ਤੇ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ!

ਇਸ ਸਮੇਂ ਹਾਜ਼ਰ ਹੋਏ ਗੁ਼. ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੇਅਰਮੈਨ ਬਲਜੀਤ ਸਿੰਘ ਸੇਠੀ ਮਲਕੀਤ ਸਿੰਘ ਪਰਮਿੰਦਰ ਸਿੰਘ ਯਸ਼ਪਾਲ ਸ਼ਿੰਘ ਰਜਿੰਦਰ ਸਿੰਘ ਭਾਟੀਆ ਸੁਖਵਿੰਦਰ ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਚਰਨਜੀਤ ਸਿੰਘ ਪਾਇਲ,ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਸਰਬਜੀਤ ਸਿੰਘ ਚੰਗਰ ਮਲਕੀਤ ਸਿੰਘ ਮਨਜੀਤ ਸਿੰਘ ਪਾਇਲ ਗੁਰਚਰਨ ਸਿੰਘ ਹਰਨੇਕ ਸਿੰਘ ਪਰਮਜੀਤ ਸਿੰਘ ਅਮਰਜੀਤ ਸਿੰਘ ਬਲਬੀਰ ਸਿੰਘ, ਜਗਜੀਵਨ ਸਿੰਘ ਸੋਹਨਪਾਲ ਵੀਰਨਜੀਤ ਸਿੰਘ ਸੋਹਨਪਾਲ ਦਰਸਨ ਸਿੰਘ ਸੋਹਨਪਾਲ ਵਰਿੰਦਰ ਮੋਹਨ ਸਿੰਘ ਜਗਜੀਤ ਸਿੰਘ ਤਰਲੋਕ ਸਿੰਘ ਮਨਿੰਦਰ ਸਿੰਘ ਅਤੇ ਗੁਰਦੁਵਾਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀਆਂ ਪ੍ਰਮੁੱਖ ਬੀਬੀਆਂ ਕੁਲਜੀਤ ਕੌਰ ਬਲਵਿੰਦਰ ਕੌਰ ਬੱਤਰਾ ਬੀਬੀ ਦਵਿੰਦਰ ਕੌਰ ਸਿਮਰਨ ਕੌਰ ਕਰਮਜੀਤ ਕੌਰ ਅੰਮ੍ਰਿਤਪਾਲ ਕੌਰ ਨੇ ਵਿਸ਼ੇਸ਼ ਤੌਰ ਤੇ ਹਾਜਰ ਸਨ!