ਜੰਮੂ-ਕਸ਼ਮੀਰ ਦੇ ਗੰਦਰਬਲ’ਚ ITBP ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਸਿੰਧ ਨਦੀ ਵਿੱਚ ਡਿੱਗੀ 

ਨਿਊਜ਼ ਪੰਜਾਬ

30 ਜੁਲਾਈ 2025

ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਬੁੱਧਵਾਰ ਨੂੰ ਸੁਰੱਖਿਆ ਕਰਮਚਾਰੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਨਦੀ ਵਿੱਚ ਡਿੱਗ ਗਈ। ਹਾਦਸੇ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਬੱਸ ਵਿੱਚ ਸਵਾਰ ਸੈਨਿਕਾਂ ਦੀ ਭਾਲ ਕੀਤੀ ਜਾ ਰਹੀ ਹੈ ਪਰ ਹੁਣ ਤੱਕ ਕੋਈ ਸੈਨਿਕ ਨਹੀਂ ਮਿਲਿਆ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਬਾਰਿਸ਼ ਦੌਰਾਨ ਗੰਦਰਬਲ ਜ਼ਿਲ੍ਹੇ ਦੇ ਕੁਲਨ ਵਿਖੇ ਭਾਰਤ-ਤਿੱਬਤ ਸਰਹੱਦੀ ਪੁਲਿਸ (ITBP) ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਸਿੰਧ ਨਦੀ ਵਿੱਚ ਡਿੱਗ ਗਈ। ਬੱਸ ਵਿੱਚ ਸਵਾਰ ਸੈਨਿਕਾਂ ਲਈ ਖੋਜ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ, ਪਰ ਅਜੇ ਤੱਕ ਕੋਈ ਸੈਨਿਕ ਨਹੀਂ ਮਿਲਿਆ ਹੈ।ਹੁਣ ਤੱਕ ਤਿੰਨ ਹਥਿਆਰ ਬਰਾਮਦ ਕੀਤੇ ਗਏ ਹਨ ਅਤੇ ਕਾਰਵਾਈ ਅਜੇ ਵੀ ਜਾਰੀ ਹੈ।