ਨਿਊਜ਼ ਪੰਜਾਬ
1 ਅਗਸਤ 2025
ਅਜਨਾਲਾ ਥਾਣੇ ਉੱਤੇ ਹਮਲੇ ਦੇ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਸਮੇਤ ਕੁੱਲ 38 ਆਰੋਪੀਆਂ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਗਿਆ।
ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਖਿਲਾਫ ਦਰਜ ਮਾਮਲਾ ਹੁਣ ਅੰਮ੍ਰਿਤਸਰ ਅਦਾਲਤ ਵਿੱਚ ਕਰ ਦਿੱਤਾ ਗਿਆ ਹੈ। ਡਿਬਰੂਗੜ੍ਹ ਜੇਲ੍ਹ ‘ਚ ਬੰਦ ਆਰੋਪੀਆਂ ਨੂੰ ਅਦਾਲਤ ‘ਚ ਪੇਸ਼ੀ ਲਈ ਅੰਮ੍ਰਿਤਸਰ ਲਿਆਂਦਾ ਗਿਆ। ਅਜਨਾਲਾ ਥਾਣਾ ਹਮਲਾ ਮਾਮਲਾ, ਜੋ ਕਿ ਐਫਆਈਆਰ ਨੰਬਰ 39 ਹੇਠ ਦਰਜ ਹੈ, ਇਸ ‘ਚ ਅੰਮ੍ਰਿਤਪਾਲ ਦੇ 9 ਸਾਥੀਆਂ ਸਮੇਤ ਲਗਭਗ 38 ਆਰੋਪੀਆਂ ਨੂੰ ਅੱਜ ਅੰਮ੍ਰਿਤਸਰ ਦੀ ਮਾਣਯੋਗ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਇਹ ਮਾਮਲਾ ਅਜਨਾਲਾ ਤੋਂ ਅੰਮ੍ਰਿਤਸਰ ਅਦਾਲਤ ਵਿੱਚ ਭੇਜ ਦਿੱਤਾ ਗਿਆ ਹੈ।
ਇਸ ਦੇ ਚਲਦੇ, ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਕਈ ਸਾਥੀਆਂ ਨੂੰ ਅਦਾਲਤ ‘ਚ ਪੇਸ਼ ਕਰਨ ਲਈ ਅੰਮ੍ਰਿਤਸਰ ਲਿਆਂਦਾ ਗਿਆ ਹੈ। ਯਾਦ ਰਹੇ ਕਿ ਇਸ ਮਾਮਲੇ ‘ਚ ਪਹਿਲਾਂ ਹੀ ਕਈ ਗੰਭੀਰ ਧਾਰਾਵਾਂ ਹੇਠ ਕੇਸ ਦਰਜ ਹੋ ਚੁੱਕਾ ਹੈ ਅਤੇ ਹੁਣ ਅਦਾਲਤ ਵਿੱਚ ਕਾਨੂੰਨੀ ਕਾਰਵਾਈ ਚੱਲ ਰਹੀ ਹੈ।
