BreaKing:9 ਸਤੰਬਰ ਨੂੰ ਹੋਵੇਗੀ ਉਪ-ਰਾਸ਼ਟਰਪਤੀ ਦੀ ਚੋਣ

ਨਿਊਜ਼ ਪੰਜਾਬ

1 ਅਗਸਤ 2025

ਦੇਸ਼ ਵਿਚ ਉੱਪ-ਰਾਸ਼ਟਰਪਤੀ ਦੇ ਅਹੁਦੇ ਨੂੰ ਲੈ ਕੇ ਹੋਣ ਵਾਲੀ ਚੋਣ ਨੂੰ ਲੈ ਕੇ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉੱਪ-ਰਾਸ਼ਟਰਪਤੀ ਦੇ ਅਹੁਦੇ ਲਈ ਹੋਣ ਵਾਲੀ ਚੋਣ ਨੂੰ ਲੈ ਕੇ ਚੋਣ ਕਮਿਸ਼ਨ ਵਲੋਂ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਅਨੁਸਾਰ ਉਪ ਰਾਸ਼ਟਰਪਤੀ ਦੀ ਚੋਣ 9 ਸਤੰਬਰ ਨੂੰ ਹੋਵੇਗੀ।

ਨਵੀਂ ਦਿੱਲੀ- ਉਪ-ਰਾਸ਼ਟਰਪਤੀ ਜਗਦੀਪ ਧਨਖੜ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋਏ ਉਪ ਰਾਸ਼ਟਰਪਤੀ ਅਹੁਦੇ ਲਈ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਉਪ ਰਾਸ਼ਟਰਪਤੀ ਚੋਣ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਹੈ। ਉਪ ਰਾਸ਼ਟਰਪਤੀ ਅਹੁਦੇ ਲਈ ਚੋਣ 9 ਸਤੰਬਰ ਨੂੰ ਹੋਵੇਗੀ। ਚੋਣ ਕਮਿਸ਼ਨ ਨੇ ਕਿਹਾ ਕਿ ਉਪ ਰਾਸ਼ਟਰਪਤੀ ਚੋਣ ਲਈ ਨੋਟੀਫਿਕੇਸ਼ਨ 7 ਅਗਸਤ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 21 ਅਗਸਤ ਨਿਰਧਾਰਤ ਕੀਤੀ ਗਈ ਹੈ।