ਫਿਲਮ ‘ਚੱਲ ਮੇਰਾ ਪੁੱਤ 4’ ਭਾਰਤ ਨੂੰ ਛੱਡ ਦੁਨੀਆ ਭਰ ‘ਚ ਰਿਲੀਜ਼ ਹੋਈ ਅੱਜ: ਸੈਂਸਰ ਬੋਰਡ ਨੇ ਸਰਟੀਫਿਕੇਟ ਨਹੀਂ ਦਿੱਤਾ 

ਨਿਊਜ਼ ਪੰਜਾਬ

1 ਅਗਸਤ 2025

ਪੰਜਾਬੀ ਫ਼ਿਲਮ ‘ਚੱਲ ਮੇਰਾ ਪੁੱਤ 4’ ਨੂੰ ਭਾਰਤ ਵਿੱਚ ਰਿਲੀਜ਼ ਹੋਣ ਦੀ ਮਨਜ਼ੂਰੀ ਨਹੀਂ ਮਿਲੀ। ਜਿਸ ਕਾਰਨ ਅਮਰਿੰਦਰ ਗਿੱਲ ਦੇ ਫ਼ੈਨਜ ਨਿਰਾਸ਼ ਹਨ। ਇਹ ਫ਼ਿਲਮ ਅੱਜ ਦੁਨੀਆ ਭਰ ਵਿੱਚ ਰਿਲੀਜ਼ ਹੋਈ ਪਰ ਭਾਰਤ ਵਿੱਚ ਰਿਲੀਜ਼ ਨਹੀਂ ਹੋ ਸਕੀ। ਸੈਂਸਰ ਬੋਰਡ ਨੇ ਫ਼ਿਲਮ ਵਿੱਚ ਕੁਝ ਪਾਕਿਸਤਾਨੀ ਕਲਾਕਾਰਾਂ ਦੀ ਮੌਜੂਦਗੀ ਕਾਰਨ ਇਸਨੂੰ ਸਰਟੀਫਿਕੇਟ ਨਹੀਂ ਦਿੱਤਾ। ਫ਼ਿਲਮ ਦੀ ਰਿਲੀਜ਼ ਮਿਤੀ 1 ਅਗਸਤ ਨਿਰਧਾਰਤ ਕੀਤੀ ਗਈ ਸੀ ਪਰ ਆਖਰੀ ਸਮੇਂ ਤੱਕ ਇਸਨੂੰ ਭਾਰਤ ਵਿੱਚ ਇਜਾਜ਼ਤ ਨਹੀਂ ਮਿਲ ਸਕੀ।

ਫਿਲਮ ਦੀ ਟੀਮ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਅਤੇ ਲਿਖਿਆ-

“ਇਹ ਦੁਨੀਆ ਭਰ ਵਿੱਚ ਰਿਲੀਜ਼ ਹੋ ਰਿਹਾ ਹੈ, ਪਰ ਭਾਰਤ ਵਿੱਚ ਨਹੀਂ। ਅਸੀਂ ਆਪਣੀ ਪੂਰੀ ਕੋਸ਼ਿਸ਼ ਕੀਤੀ… ਪਰ ਕੁਝ ਚੀਜ਼ਾਂ ਸਾਡੇ ਕਾਬੂ ਤੋਂ ਬਾਹਰ ਹਨ। ਸਾਡਾ ਸਮਰਥਨ ਕਰਨ ਲਈ ਧੰਨਵਾਦ। ਤੁਹਾਡਾ ਪਿਆਰ ਸਾਡੇ ਲਈ ਬਹੁਤ ਮਾਇਨੇ ਰੱਖਦਾ ਹੈ।”

ਇਸ ਤੋਂ ਪਹਿਲਾਂ ਦਿਲਜੀਤ ਦੋਸਾਂਝ ਦੀ ਫਿਲਮ ‘ਸਰਦਾਰ ਜੀ 3’ ਨੂੰ ਵੀ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਦੀ ਮੌਜੂਦਗੀ ਕਾਰਨ ਭਾਰਤ ਵਿੱਚ ਰਿਲੀਜ਼ ਨਹੀਂ ਹੋਣ ਦਿੱਤਾ ਗਿਆ ਸੀ।