ਭਗਤ ਪੂਰਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਅੰਮ੍ਰਿਤ ਸਾਗਰ ਪ੍ਰੀਵਾਰ ਵੱਲੋ ਲੰਗਰ ਲਗਾਇਆ ਗਿਆ  

ਸੰਗਤਾਂ ਸੇਵਾ ਸਕੰਲਪ ਦੇ ਸਿਧਾਂਤ ਨਾਲ ਜੁੜਨ-ਗਿਆਨੀ ਗਗਨਦੀਪ ਸਿੰਘ

****************************

ਲੁਧਿਆਣਾ,1ਅਗਸਤ (ਆਰ ਐਸ ਖ਼ਾਲਸਾ) ਸਮੁੱਚੇ ਸੰਸਾਰ ਭਰ ਵਿੱਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਜੋੜਨ ਦਾ ਨਿੱਘਾ ਉਪਰਾਲਾ ਕਰ ਰਹੀ ਪ੍ਰਮੁੱਖ ਮਿਉਜ਼ਿਕ ਕੰਪਨੀ ਅੰਮ੍ਰਿਤ ਸਾਗਰ ਦੇ ਪ੍ਰੀਵਾਰ ਵੱਲੋ ਆਪਣੇ ਸਹਿਯੋਗੀ ਸਾਥੀਆਂ ਦੇ ਨਿੱਘੇ ਸਹਿਯੋਗ ਨਾਲ ਸੇਵਾ ਤੇ ਸਿਮਰਨ ਦੇ ਮੁਜੱਸਮਾ ਭਗਤ ਪੂਰਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸੰਗਤਾਂ ਲਈ ਅਟੁੱਟ ਲੰਗਰ ਲਗਾਉਣਾ ਸੇਵਾ ਕਾਰਜ ਦਾ ਇੱਕ ਉੱਦਮੀ ਉਪਰਾਲਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗਿਆਨੀ ਗਗਨਦੀਪ ਸਿੰਘ ਗ੍ਰੰਥੀ ਗੁਰਦੁਆਰਾ ਸ੍ਰ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਨੇ ਅੰਮ੍ਰਿਤ ਸਾਗਰ ਪ੍ਰੀਵਾਰ ਵੱਲੋ ਭਗਤ ਪੂਰਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਲਗਾਏ ਗਏ ਗੁਰੂ ਦੇ ਅਟੁੱਟ ਲੰਗਰ ਨੂੰ ਵਰਤਾਉਣ ਲਈ ਸਤਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਨ ਉਪਰੰਤ ਕੀਤਾ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤ ਸਾਗਰ ਕੰਪਨੀ ਦੇ ਡਾਇਰੈਕਟਰ ਸ.ਬਲਬੀਰ ਸਿੰਘ ਭਾਟੀਆ, ਕਰਨਪ੍ਰੀਤ ਸਿੰਘ ਭਾਟੀਆ ਅਤੇ ਉਨ੍ਹਾਂ ਦੇ ਪ੍ਰੀਵਾਰਕ ਮੈਬਰਾਂ ਵੱਲੋ ਪੂਰੀ ਸੇਵਾ ਭਾਵਨਾ ਦੇ ਨਾਲ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਲੰਗਰ ਲਗਾਉਣ ਦੀ ਸੇਵਾ ਕਰਨਾ , ਸੇਵਾ ਦੇ ਸਕੰਲਪ ਨਾਲ ਜੁੜਨ ਦੀ ਪ੍ਰਤੱਖ ਮਿਸਾਲ ਹੈ।ਇਸ ਦੌਰਾਨ ਅੰਮ੍ਰਿਤ ਸਾਗਰ ਕੰਪਨੀ ਦੇ ਡਾਇਰੈਕਟਰ ਸ.ਬਲਬੀਰ ਸਿੰਘ ਭਾਟੀਆ ਨੇ ਦੱਸਿਆ ਕਿ” ਸੇਵਕ ਕਉ ਸੇਵਾ ਬਨਿ ਆਈ” ਦੇ ਸਿਧਾਂਤ ਤੇ ਚੱਲਦਿਆਂ ਸਤਿਗੁਰੂ ਸੱਚੇ ਪਾਤਿਸ਼ਾਹ ਦੀ ਆਪਾਰ ਬਖਸ਼ਿਸ਼ ਸਦਕਾ ਅੰਮ੍ਰਿਤ ਸਾਗਰ ਪ੍ਰੀਵਾਰ ਵੱਲੋ ਸੰਗਤਾਂ ਲਈ ਹਰ ਮਹੀਨੇ ਗੁਰੂ ਦਾ ਅਟੁੱਟ ਲੰਗਰ ਲਗਾਇਆ ਜਾਂਦਾ ਹੈ।ਉਨ੍ਹਾਂ ਨੇ ਦੱਸਿਆ ਕਿ ਇਸ ਸਮੁੱਚੇ ਸੇਵਾ ਕਾਰਜ ਵਿੱਚ ਇਲਾਕੇ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਤੇ ਸੰਗਤਾਂ ਆਪਣਾ ਨਿੱਘਾ ਸਹਿਯੋਗ ਪਾ ਕੇ ਲੰਗਰ ਵਰਤਾਉਣ ਦੀ ਸੇਵਾ ਕਰਦੀਆਂ ਹਨ। ਇਸ ਤੋ ਪਹਿਲਾਂ ਗੁਰੂ ਦਾ ਅਟੁੱਟ ਲੰਗਰ ਸੰਗਤਾਂ ਨੂੰ ਵਰਤਾਉਣ ਲਈ ਕੀਤੀ ਗਈ ਅਰਦਾਸ ਮੌਕੇ ਸ.ਬਲਬੀਰ ਸਿੰਘ ਭਾਟੀਆ, ਕਿਰਨਪ੍ਰੀਤ ਸਿੰਘ ਭਾਟੀਆ,ਮਨੀਕਰਨ ਸਿੰਘ, ਹਰਬਿੰਦਰ ਸਿੰਘ, ਰਵਿੰਦਰ ਸਿੰਘ, ਰਣਜੀਤ ਸਿੰਘ ਰਿੰਕੂ,ਸੁਖਜੋਤ ਸਿੰਘ,ਉੱਤਮਜੀਤ ਸਿੰਘ, ਇੰਦਰਬੀਰ ਸਿੰਘ ਬੱਤਰਾ,ਅਭਿਸੇ਼ਕ ਗੁਪਤਾ,ਜਗਤਾਰ ਸਿੰਘ,, ਰਤਨ ਸਿੰਘ,ਨਿਵਾਜ਼ ਸਿੰਘ ਭਾਟੀਆ,ਮਿਨਾਕਸੀ਼ ਕੌਰ ,ਬੀਬੀ ਪਰਮਜੀਤ ਕੌਰ, ਜਸਮੀਤ ਕੌਰ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ।