ਨਿਊਜ਼ ਪੰਜਾਬ
ਲੁਧਿਆਣਾ, 3 ਅਗਸਤ – ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਭਗਤ ਪੂਰਨ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ ਅਯੋਜਿਤ ਗਿਆ ਕੀਤੇ ਗਏ ਗੁਰਮਤਿ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਸੇਵਾ ਤੇ ਸਿਮਰਨ ਦਾ ਮੁਜੱਸਮਾ ਸਨ!ਜਿੰਨਾ ਨੇ ਆਪਣਾ ਸਮੁੱਚਾ ਜੀਵਨ ਮਾਨਵਤਾ ਦੇ ਨਿਸ਼ਕਾਮ ਸੇਵਾ ਕਾਰਜਾਂ ਅਤੇ ਵਾਤਾਵਰਨ ਦੀ ਸੰਭਾਲ ਨੂੰ ਸਮਰਪਿਤ ਕਰਕੇ ਸੰਸਾਰ ਅੰਦਰ ਸੇਵਾ ਭਾਵਨਾ ਦੀ ਇੱਕ ਨਵੀਂ ਮਿਸਾਲ ਕਾਇਮ ਕੀਤੀ।
ਉਨ੍ਹਾਂ ਨੇ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀਆਂ ਸਿੱਖਿਆਵਾਂ ਤੇ ਸੇਵਾ ਉਪਦੇਸ਼ਾ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਸਾਨੂੰ ਵੱਧ ਤੋ ਵੱਧ ਸੇਵਾ ਤੇ ਸਿਮਰਨ ਦੇ ਸਿਧਾਂਤ ਨਾਲ ਜੁੜ ਕੇ ਦੀਨ ਦੁਖੀਆਂ ਦੀ ਸੇਵਾ ਲਈ ਆਪਣੇ ਕਾਰਜ ਹੋਰ ਤੇਜ਼ ਕਰਨੇ ਪੈਣਗੇ ਤਾਂ ਹੀ ਗੁਰੂ ਨਾਨਕ ਸਾਹਿਬ ਦੀ ਫੁੱਲਵਾੜੀ ਹੋਰ ਮਹਿਕ ਸਕੇਗੀ। ਇਸ ਤੋ ਪਹਿਲਾਂ ਬਰਸੀ ਪੁਰਬ ਨੂੰ ਸਮਰਪਿਤ ਕੀਤੇ ਗਏ ਗੁਰਮਤਿ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਪ੍ਰਚਾਰਕ ਤੇ ਕਥਾਵਾਚਕ ਗਿਆਨੀ ਸੁਖਵਿੰਦਰ ਸਿੰਘ ਯੂ. ਕੇ ਵਾਲਿਆਂ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਰਾਹੀ ਨਿਹਾਲ ਕੀਤਾ ਅਤੇ ਇਕੱਤਰ ਹੋਈਆਂ ਸੰਗਤਾਂ ਨੂੰ ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬ ਵੱਲੋਂ ਬਖਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਤੇ ਨੌਜਵਾਨ ਆਪਣੇ ਅੰਦਰ ਭਗਤ ਪੂਰਨ ਸਿੰਘ ਵਾਲੀ ਸੋਚ ਤੇ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ,ਮਲਕੀਤ ਸਿੰਘ,ਬਲਬੀਰ ਸਿੰਘ ਤਰਲੋਕ ਸਿੰਘ ਸੱਚਦੇਵਾ,ਜਗਮੋਹਨ ਸਿੰਘ ਸਰਬਜੀਤ ਸਿੰਘ ਆਦਿ ਨੇ ਜੈਕਾਰਿਆਂ ਦੀ ਗੂੰਜ ਵਿੱਚ ਕਥਾਵਾਚਕ ਗਿਆਨੀ ਸੁਖਵਿੰਦਰ ਸਿੰਘ ਯੂ. ਕੇ ਵਾਲਿਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ!
ਇਸ ਸਮੇਂ ਉਨਾਂ ਦੇ ਨਾਲ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ,ਯਸ਼ਪਾਲ ਸ਼ਿੰਘ ਰਜਿੰਦਰ ਸਿੰਘ ਭਾਟੀਆ ਸੁਖਵਿੰਦਰ ਪਾਲ ਸਿੰਘ,ਤੇਜਿੰਦਰ ਸਿੰਘ,ਇੰਦਰਜੀਤ ਸਿੰਘ,ਗੁਰਦੀਪ ਸਿੰਘ ਕਾਲੜਾ, ਚਰਨਜੀਤ ਸਿੰਘ ਪਾਇਲ,ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਮਨਜੀਤ ਸਿੰਘ ਪਾਇਲ ਗੁਰਚਰਨ ਸਿੰਘ ਹਰਨੇਕ ਸਿੰਘ ਪਰਮਜੀਤ ਸਿੰਘ ਅਮਰਜੀਤ ਸਿੰਘ ਬਲਬੀਰ ਸਿੰਘ, ਜਗਜੀਵਨ ਸਿੰਘ ਸੋਹਨਪਾਲ ਵੀਰਨਜੀਤ ਸਿੰਘ ਸੋਹਨਪਾਲ ਦਰਸਨ ਸਿੰਘ ਸੋਹਨਪਾਲ ਵਰਿੰਦਰ ਮੋਹਨ ਸਿੰਘ ਜਗਜੀਤ ਸਿੰਘ ਤਰਲੋਕ ਸਿੰਘ ਮਨਿੰਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜਰ ਸਨ।
