ਨਿਊਜ਼ ਪੰਜਾਬ
4 ਅਗਸਤ 2025
ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿਚ ਜੰਜੇਹਲੀ-ਛਤਰੀ ਸੜਕ ’ਤੇ ਮਗਰੂਗਾਲਾ ਅਤੇ ਮਝਵਾਲ ਦੇ ਵਿਚਕਾਰ ਸੈਣੀ ਨਾਲਾ ਨੇੜੇ ਇਕ ਆਲਟੋ ਕਾਰ ਡੂੰਘੀ ਖੱਡ ਵਿਚ ਡਿੱਗ ਗਈ। ਇਸ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਜੰਝੇਲੀ ਹਸਪਤਾਲ ਵਿੱਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਦੋਵਾਂ ਜ਼ਖਮੀਆਂ ਨੂੰ ਨੇਰਚੌਕ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਦੋਵਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਪੁਲਿਸ ਅਨੁਸਾਰ ਇਹ ਹਾਦਸਾ ਐਤਵਾਰ ਦੇਰ ਰਾਤ ਵਾਪਰਿਆ ਪਰ ਪੁਲਿਸ ਨੂੰ ਅੱਜ ਸਵੇਰੇ ਇਸ ਬਾਰੇ ਜਾਣਕਾਰੀ ਉਦੋਂ ਮਿਲੀ ਜਦੋਂ ਉੱਥੋਂ ਲੰਘ ਰਹੇ ਇੱਕ ਸਥਾਨਕ ਵਿਅਕਤੀ ਨੇ ਸੜਕ ਧਸੀ ਦੇਖੀ। ਇਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਜੰਝੇਲੀ ਹਸਪਤਾਲ ਲਿਆਂਦਾ ਗਿਆ। ਸਥਾਨਕ ਲੋਕਾਂ ਦੀ ਮਦਦ ਨਾਲ ਪੁਲਿਸ ਨੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਖੱਡ ਵਿੱਚੋਂ ਕੱਢਿਆ ਅਤੇ ਪੋਸਟਮਾਰਟਮ ਲਈ ਜੰਝੇਲੀ ਹਸਪਤਾਲ ਲੈ ਗਈ। ਪੋਸਟਮਾਰਟਮ ਤੋਂ ਬਾਅਦ ਤਿੰਨਾਂ ਦੀਆਂ ਲਾਸ਼ਾਂ ਰਿਸ਼ਤੇਦਾਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।
