ਲੈਂਡ ਪੂਲਿੰਗ ਨੀਤੀ ਦੇ ਵਿਰੋਧ ‘ਚ AAP’ ਦੇ ਇਕ ਹੋਰ ਆਗੂ ਹਰਮਨਜੀਤ ਸਿੰਘ ਬਰਾੜ ਨੇ ਦਿੱਤਾ ਅਸਤੀਫਾ, ਕਿਹਾ…

ਨਿਊਜ਼ ਪੰਜਾਬ

4 ਅਗਸਤ 2025

ਪੰਜਾਬ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਵਿਵਾਦ ਲਗਾਤਾਰ ਗਹਿਰਾਉਂਦਾ ਜਾ ਰਿਹਾ ਹੈ। ਕਿਸਾਨ ਸੰਗਠਨ ਇਸ ਨੀਤੀ ਦੇ ਵਿਰੁੱਧ ਸੂਬੇ ਭਰ ਵਿੱਚ ਪ੍ਰਦਰਸ਼ਨ ਕਰ ਰਹੇ ਹਨ ਅਤੇ ਕਈ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਲੈਂਡ ਪੂਲਿੰਗ ਨੀਤੀ ਉਨ੍ਹਾਂ ਦੀ ਜ਼ਮੀਨ ਅਤੇ ਰੁਜ਼ਗਾਰ ਲਈ ਖ਼ਤਰਾ ਹੈ। ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਹੁਣ ਰਾਜਨੀਤਿਕ ਹਲਕਿਆਂ ਵਿੱਚ ਵੀ ਉਸ ਮੁੱਦੇ ਨੇ ਜ਼ੋਰ ਫੜ ਲਿਆ ਹੈ।

ਮੋਗਾ ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਜੀਤ ਸਿੰਘ ਬਰਾੜ ਦੀਦਾਰੇ ਵਾਲਾ ਨੇ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਬਰਾੜ ਨੇ ਆਪਣੇ ਫੇਸਬੁੱਕ ‘ਤੇ ਲਿਖਿਆ ਕਿ ਮੈਂ ਇਸ ਨੀਤੀ ਦਾ ਵਿਰੋਧ ਕਰਦਾ ਹਾਂ। ਇੱਕ ਕਿਸਾਨ ਹੋਣ ਦੇ ਨਾਤੇ ਮੈਂ ਕਿਸਾਨਾਂ ਦੇ ਨਾਲ ਖੜ੍ਹਾ ਹਾਂ ਅਤੇ ਸਰਕਾਰ ਨੂੰ ਇਸ ਮੁੱਦੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਦਾ ਹਾਂ। ਬਰਾੜ ਦੇ ਅਸਤੀਫੇ ਨੇ ਲੈਂਡ ਪੂਲਿੰਗ ਵਿਵਾਦ ਨੂੰ ਹੋਰ ਤੇਜ਼ ਕਰ ਦਿੱਤਾ ਹੈ।