ਚੰਡੀਗੜ੍ਹ, 7 ਅਗਸਤ
ਪੰਜਾਬ ਦੇ ਸ਼ਰਧਾਲੂਆਂ ਅਤੇ ਯਾਤਰੀਆਂ ਲਈ ਖੁਸ਼ਖਬਰੀ ਹੈ। ਅੰਮ੍ਰਿਤਸਰ ਅਤੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਵਿਚਕਾਰ ਇੱਕ ਨਵੀਂ ਵੰਦੇ ਭਾਰਤ ਰੇਲਗੱਡੀ ਸ਼ੁਰੂ ਹੋਣ ਜਾ ਰਹੀ ਹੈ। ਇਹ ਜੰਮੂ ਅਤੇ ਕਸ਼ਮੀਰ ਵਿੱਚ ਆਉਣ ਵਾਲੀ ਚੌਥੀ ਵੰਦੇ ਭਾਰਤ ਰੇਲਗੱਡੀ ਹੋਵੇਗੀ, ਜੋ ਇਸ ਖੇਤਰ ਵਿੱਚ ਸੰਪਰਕ ਅਤੇ ਤੇਜ਼ ਰਫ਼ਤਾਰ ਯਾਤਰਾ ਨੂੰ ਇੱਕ ਨਵਾਂ ਹੁਲਾਰਾ ਦੇਵੇਗੀ।
ਅੰਮ੍ਰਿਤਸਰ-ਦਿੱਲੀ ਵਿਚਕਾਰ ਵੰਦੇ ਭਾਰਤ ਐਕਸਪ੍ਰੈਸ ਸ਼ੁਰੂ ਹੋਣ ਤੋਂ ਡੇਢ ਸਾਲ ਬਾਅਦ, ਹੁਣ ਅੰਮ੍ਰਿਤਸਰ ਅਤੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਵਿਚਕਾਰ ਵੰਦੇ ਭਾਰਤ ਐਕਸਪ੍ਰੈਸ ਚਲਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਰੇਲਗੱਡੀ ਐਤਵਾਰ, 10 ਅਗਸਤ ਨੂੰ ਚੱਲਣ ਦੀ ਸੰਭਾਵਨਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ, ਜਦੋਂ ਕਿ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਦੇ ਅੰਮ੍ਰਿਤਸਰ ਵਿੱਚ ਹੋਣ ਵਾਲੇ ਸਮਾਗਮ ਵਿੱਚ ਮੌਜੂਦ ਰਹਿਣਗਏ ਹੈ,..ਇਹ ਅਜੇ ਸਪੱਸ਼ਟ ਨਹੀਂ ਹੈ ਕਿ ਇਹ ਰੇਲਗੱਡੀ ਪਹਿਲਾਂ ਅੰਮ੍ਰਿਤਸਰ ਤੋਂ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਤੱਕ ਚੱਲੇਗੀ ਜਾਂ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਤੋਂ ਅੰਮ੍ਰਿਤਸਰ ਤੱਕ।
ਅੰਮ੍ਰਿਤਸਰ ਤੋਂ ਕਟੜਾ ਤੱਕ ਸਿੱਧੀ ਰੇਲਗੱਡੀ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ। 2016 ਵਿੱਚ ਇੱਕ ਏਸੀ ਰੇਲਗੱਡੀ ਵੀ ਸ਼ੁਰੂ ਕੀਤੀ ਗਈ ਸੀ, ਪਰ ਰੇਲਵੇ ਅਧਿਕਾਰੀਆਂ ਦੀ ਸਹੀ ਨੀਤੀ ਦੀ ਘਾਟ ਕਾਰਨ ਰੇਲਗੱਡੀ ਨੂੰ ਬੰਦ ਕਰ ਦਿੱਤਾ ਗਿਆ ਸੀ,..ਹੁਣ ਲੰਬੇ ਸਮੇਂ ਤੋਂ ਦੋਵਾਂ ਸ਼ਹਿਰਾਂ ਵਿਚਕਾਰ ਵੰਦੇ ਭਾਰਤ ਟ੍ਰੇਨ ਚਲਾਉਣ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ‘ਤੇ ਰੇਲਵੇ ਮੰਤਰਾਲੇ ਨੇ ਟ੍ਰੇਨ ਨੂੰ ਹਰੀ ਝੰਡੀ ਦੇਣ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ 6 ਜਨਵਰੀ 2024 ਨੂੰ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਅੰਮ੍ਰਿਤਸਰ-ਦਿੱਲੀ ਵਿਚਕਾਰ ਚਲਾਈ ਗਈ ਸੀ।
