*ਮੋਰਚਾ ਗੁਰੂ ਕਾ ਬਾਗ ਦੀ ਇਤਿਹਾਸਕ ਮੱਹਤਤਾ ਸੰਗਤਾਂ ਤੱਕ ਵੱਧ ਤੋ ਵੱਧ ਪਹੁੰਚਾਉਣ ਦੀ ਲੋੜ–ਕੁਲਵਿੰਦਰ ਸਿੰਘ ਬੈਨੀਪਾਲ*
####################
ਨਿਊਜ਼ ਪੰਜਾਬ
ਲੁਧਿਆਣਾ, 8 ਅਗਸਤ – ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਬੀਤੀ ਰਾਤ ਇਤਿਹਾਸਕ ਮੋਰਚਾ ਗੁਰੂ ਕਾ ਬਾਗ ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਵਿਸੇਸ਼ ਕੀਰਤਨ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਪਰਮਵੀਰ ਸਿੰਘ ਜੀ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਮੋਰਚਾ ਗੁਰੂ ਕਾ ਬਾਗ ਦੇ ਸ਼ਹੀਦਾਂ ਨੂੰ ਸਮਰਪਿਤ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਅਤੇ ਕਿਹਾ ਕਿ ਗੁਰਧਾਮਾਂ ਦੀ ਰੱਖਿਆ ਲਈ ਸਿੰਘਾਂ ਵੱਲੋ ਦਿੱਤੀਆਂ ਸ਼ਹਾਦਤਾਂ ਸਾਨੂੰ ਗੁਰੂ ਪ੍ਰਤੀ ਆਪਾ ਵਾਰਨ ਦਾ ਉਪਦੇਸ਼ ਦਿੰਦੀਆਂ ਹਨ।ਉਨ੍ਹਾਂ ਨੇ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ।ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ ਨੇ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ ਨੂੰ ਮਹੰਤਾਂ ਤੋ ਆਜ਼ਾਦ ਕਰਵਾਉਣ ਲਈ ਸਿੰਘਾਂ ਵੱਲੋ ਆਰੰਭਿਆ ਗਿਆ ਮੋਰਚਾ ਗੁਰੂ ਕਾ ਬਾਗ ਇੱਕ ਇਤਿਹਾਸਕ ਮੋਰਚਾ ਸੀ। ਜਿਸ ਨੇ ਸਮੁੱਚੀ ਸਿੱਖ ਕੌਮ ਅੰਦਰ ਇੱਕ ਨਵੀਂ ਚੇਤਨਾ ਦੀ ਲਹਿਰ ਆਰੰਭ ਕੀਤੀ ਸੀ। ਇਸ ਲਈ ਮੋਰਚਾ ਗੁਰੂ ਕਾ ਬਾਗ ਦੀ ਇਤਿਹਾਸਕ ਮੱਹਤਤਾ ਤੇ ਇਤਿਹਾਸ ਨੂੰ ਮੌਜੂਦਾ ਸਮੇਂ ਦੀ ਪੀੜ੍ਹੀ ਅਤੇ ਸੰਗਤਾਂ ਤੱਕ ਵੱਧ ਤੋ ਵੱਧ ਪਹੁੰਚਾਉਣ ਦੀ ਲੋੜ ਹੈ।ਇਸ ਦੌਰਾਨ
ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ,ਚੇਅਰਮੈਨ ਬਲਜੀਤ ਸਿੰਘ ਸੇਠੀ ਅਤੇਡਾਕਟਰ ਪ੍ਰੇਮ ਸਿੰਘ ਚਾਵਲਾ ਨੇ ਸਾਂਝੇ ਤੌਰ ਤੇ ਕੀਰਤਨੀ ਜੱਥੇ ਦੇ ਸਮੂਹ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ
। ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਸ. ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਯਸ਼ਪਾਲ ਸਿੰਘ, ਰਜਿੰਦਰ ਸਿੰਘ ਭਾਟੀਆ ਬਲਬੀਰ ਸਿੰਘ ਗੁਰਦੀਪ ਸਿੰਘ ਕਾਲੜਾ
ਚਰਨਜੀਤ ਸਿੰਘ, ਤਰਲੋਕ ਸਿੰਘ ਸੱਚਦੇਵਾ,ਪਰਮਜੀਤ ਸਿੰਘ ਅਵਤਾਰ ਸਿੰਘ ਅਰਜਨ ਸਿੰਘ ਦਰਸ਼ਨ ਸਿੰਘ ਸੋਨਪਾਲ ਵਿਰਨਜੀਤ ਸਿੰਘ ਸੋਨਪਾਲ ਹਰਮੀਤ ਸਿੰਘ ਐਡਵੋਕੇਟ ਰਜਿੰਦਰ ਪਾਲ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸ਼ਪਾਲ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਮਨਜੀਤ ਸਿੰਘ,ਕਨਵੰਲਜੀਤ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਜਿੰਨ੍ਹਾਂ ਵਿੱਚ ਬੀਬੀ ਮਨਜੀਤ ਕੌਰ ਬੀਬੀ ਬਲਵਿੰਦਰ ਕੌਰ ਬੱਤਰਾ ਬੀਬੀ ਦਵਿੰਦਰ ਕੌਰ ਬੀਬੀ ਕਰਮਜੀਤ ਕੌਰ ਬੀਬੀ ਕੁਲਜੀਤ ਕੌਰ, ਬੀਬੀ ਅਮ੍ਰਿਤਪਾਲ ਕੌਰ, ਸਿਮਰਨ ਕੌਰ, ਪਰਮਜੀਤ ਕੌਰ,ਵਿਸੇਸ਼ ਤੌਰ ਤੇ ਹਾਜਰ ਸਨ!

