ਨਿਊਜ਼ ਪੰਜਾਬ
9 ਅਗਸਤ 2025
ਮੋਗਾ ਦੇ ਬਰਨਾਲਾ ਬਾਈਪਾਸ ‘ਤੇ ਸ਼ਨੀਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ ਜਦੋਂ ਇੱਕ ਭੈਣ ਆਪਣੇ ਪਤੀ ਅਤੇ ਧੀ ਨਾਲ ਭਰਾ ਦੇ ਗੁੱਟ ‘ਤੇ ਰੱਖੜੀ ਬੰਨ੍ਹਣ ਜਾ ਰਹੀ ਸੀ, ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਦੌਰਾਨ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਉਸਦਾ ਪਤੀ ਅਤੇ ਧੀ ਗੰਭੀਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਮੋਗਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਸਿਵਲ ਹਸਪਤਾਲ ਵਿੱਚ ਦਾਖਲ ਗੁਰਦੇਵ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਦੀ ਧੀ ਸੁਖਦੀਪ ਕੌਰ ਨੇ ਦੱਸਿਆ ਕਿ ਉਹ, ਉਸਦੀ ਮਾਂ ਰਾਜਵੀਰ ਕੌਰ ਅਤੇ ਪਿਤਾ ਆਪਣੇ ਮਾਮੇ ਨੂੰ ਰੱਖੜੀ ਬੰਨ੍ਹਣ ਲਈ ਢੁੱਡਕੋਟ ਚੜ੍ਹਤ ਸਿੰਘ ਵਾਲਾ ਸਥਿਤ ਆਪਣੀ ਮਾਸੀ ਦੇ ਘਰ ਜਾ ਰਹੇ ਸਨ। ਰਸਤੇ ਵਿੱਚ ਸੜਕ ਪਾਰ ਕਰਦੇ ਸਮੇਂ ਅਚਾਨਕ ਇੱਕ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨੋਂ ਗੰਭੀਰ ਜ਼ਖਮੀ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਔਰਤ ਰਾਜਵੀਰ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਸੁਖਦੀਪ ਕੌਰ ਅਤੇ ਗੁਰਤੇਜ ਸਿੰਘ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਐਮਰਜੈਂਸੀ ਸਟਾਫ ਨੇ ਮਰੀਜ਼ਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਅਤੇ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕਰਨ ਤੋਂ ਬਾਅਦ, ਸਾਰਿਆਂ ਨੂੰ ਹਿਰਾਸਤ ਵਿੱਚ ਲੈ ਲਿਆ।
