ਗੁਰੂ ਤੇਗਬਹਾਦਰ ਸਾਹਿਬ ਜੀ ਨੇ ਸੰਗਤਾਂ ਨੂੰ ਨਿਰਭਉ ਤੇ ਨਿਰਵੈਰ ਦੇ ਸੰਕਲਪ ਨਾਲ ਜੋੜਿਆ- ਭੁਪਿੰਦਰ ਸਿੰਘ
********************
ਲੁਧਿਆਣਾ,10 ਅਗਸਤ ( ਆਰ ਐਸ ਖ਼ਾਲਸਾ ) ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ “ਸਾਚਾ ਗੁਰੂ ਲਾਧੋ ਰੇ’ ਦਿਵਸ” ਨੂੰ ਸਮਰਪਿਤ ਹਫ਼ਤਾਵਰੀ ਕੀਰਤਨ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਅੰਦਰ
ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਨਵਕੀਤ ਸਿੰਘ ਹਜੂਰੀ ਰਾਗੀ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਵਾਲਿਆ ਨੇ ਆਪਣੇ ਕੀਰਤਨੀ ਜੱਥੇ ਸਮੇਤ ਵਿਸੇਸ਼ ਤੌਰ ਤੇ ਆਪਣੀਆਂ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ । ਇਸ ਦੌਰਾਨ ਉਨ੍ਹਾਂ ਨੇ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਸਾਚਾ ਗੁਰੂ ਲਾਧੋ ਰੇ’ ਦਿਵਸ ਦੇ ਇਤਿਹਾਸ ਸਬੰਧੀ ਖੋਜ ਭਰਪੂਰ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕਿਹਾ ਕਿ ਬਾਬਾ ਬਕਾਲਾ ਸਾਹਿਬ ਦੀ ਪਾਵਨ ਧਰਤੀ ਉਪਰ ਸੰਗਤਾਂ ਦੇ ਸਨਮੁੱਖ ਸੱਚੇ ਗੁਰੂ ਦੇ ਰੂਪ ਵੱਜੋ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਪ੍ਰਗਟ ਕਰਨ ਦਾ ਹੋਕਾ ਦੇਣ ਵਾਲੇ ਭਾਈ ਮੱਖਣ ਸਾਹ ਲੁਬਾਣਾ ਜੀ ਦਾ ਕਾਰਜ ਆਪਣੇ ਆਪ ਵਿੱਚ ਇੱਕ ਵੱਡਾ ਇਤਿਹਾਸਕ ਕਾਰਜ ਸੀ। ਜਿਸ ਨੇ ਬਾਬਾ ਬਕਾਲਾ ਵਿਖੇ ਬਾਈ ਮੰਜੀਆਂ ਸਥਾਪਿਤ ਕਰੀ ਬੈਠੇ ਝੂਠੇ ਗੁਰੂਆਂ ਦੀ ਅਸਲੀਅਤ ਜੱਗ ਜਹਾਰ ਕਰਦਿਆਂ ਹੋਇਆ ਉੱਚੇ ਆਦਰਸ਼ਾਂ ਦੇ ਧਾਰਨੀ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗਬਹਾਦਰ ਜੀ ਨੂੰ ਸੱਚੇ ਗੁਰੂ ਵੱਜੋ ਪ੍ਰਗਟ ਕੀਤਾ।ਭਾਈ ਨਵਕੀਤ ਸਿੰਘ ਹਜੂਰੀ ਰਾਗੀ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਵਾਲਿਆ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਵੱਲੋ ਸਾਚਾ ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਿਆ ਅਤੇ ਸੰਗਤਾਂ ਨੂੰ ਬਾਣੀ ਤੇ ਬਾਣੇ ਦੇ ਸਿਧਾਂਤ ਨਾਲ ਜੋੜਨ ਦੀ ਤਾਕੀਦ ਕੀਤੀ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਫਲਾਸਫੀ ਸਮੁੱਚੀ ਲੋਕਾਈ ਨੂੰ ਨਿਰਭਉ ਤੇ ਨਿਰਵੈਰ ਹੋਣ ਦੀ ਪ੍ਰੇਣਾ ਦਿੰਦੀ ਹੈ।ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜੀ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਵੱਲੋ ਬਖਸ਼ੇ ਭਗਤੀ ਤੇ ਸ਼ਕਤੀ ਦੇ ਸੰਕਲਪ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ । ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਓ ਬਖਸ਼ਿਸ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ।ਉਨ੍ਹਾਂ ਨੇ ਦੱਸਿਆ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਭਾਈ ਕੁਲਵਿੰਦਰ ਸਿੰਘ ਤੇ ਭਾਈ ਪਰਮਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਸਾਹਿਬ ਵਾਲਿਆ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰੇਗਾ!
ਸਮਾਗਮਅੰਦਰ ਗੁਰਦੁਵਾਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮਕੱੜ,ਬਾਬਾ ਅਜੀਤ ਸਿੰਘ,ਜਤਿੰਦਰਪਾਲ ਸਿੰਘ ਸਲੂਜਾ,ਪ੍ਰਿਤਪਾਲ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਭੁਪਿੰਦਰਪਾਲ ਸਿੰਘ ਧਵਨ,ਜਤਿੰਦਰਪਾਲ ਸਿੰਘ ਪ੍ਰਧਾਨ,ਰਜਿੰਦਰ ਸਿੰਘ ਮਕੱੜ, ਮਹਿੰਦਰ ਸਿੰਘ ਡੰਗ ,ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ,ਹਰਕੀਰਤਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ ,ਪਰਮਜੀਤ ਸਿੰਘ ਡੀਮਾਰਟੇ,ਪਰਮਿੰਦਰਪਾਲ ਸਿੰਘ ਡੀਮਾਰਟੇ ਨਰਿੰਦਰਪਾਲ ਸਿੰਘ ਕਥੂਰੀਆਂ,ਹਰਮੀਤ ਸਿੰਘ ਡੰਗ,ਡਾ,ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਤੇ ਵਿਸੇਸ਼ ਤੌਰ ਤੇ ਹਾਜਰ ਸਨ!
