ਅੱਜ ਬਿਕਰਮ ਸਿੰਘ ਮਜੀਠੀਆ ਦੀ ਜਮਾਨਤ ਪਟੀਸ਼ਨ’ਤੇ ਸੁਣਵਾਈ

ਨਿਊਜ਼ ਪੰਜਾਬ

ਚੰਡੀਗੜ੍ਹ-11 ਅਗਸਤ 2025

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ 11 ਅਗਸਤ ਨੂੰ ਦੁਬਾਰਾ ਸੁਣਵਾਈ ਹੋਵੇਗੀ। ਇਸ ਦੌਰਾਨ ਦੋਵਾਂ ਧਿਰਾਂ ਦੇ ਵਕੀਲ ਬਹਿਸ ਕਰਨਗੇ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਲਗਭਗ ਇੱਕ ਮਹੀਨੇ ਤੋਂ ਚੱਲ ਰਹੀ ਹੈ, ਪਰ ਅਜੇ ਤੱਕ ਪਟੀਸ਼ਨ ‘ਤੇ ਫੈਸਲਾ ਨਹੀਂ ਹੋਇਆ ਹੈ। ਮਜੀਠੀਆ ਦੇ ਵਕੀਲਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਕੁਝ ਵੀ ਨਹੀਂ ਹੈ, ਇਹ ਸਿਰਫ਼ ਇੱਕ ਸਿਆਸੀ ਡਰਾਮਾ ਹੈ।

ਦੱਸ ਦੇਈਏ ਕਿ ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ।