ਅੱਜ ਕਰਨ ਔਜਲਾ ਅਤੇ ਹਨੀ ਸਿੰਘ ਦੀ ਪੇਸ਼ੀ,ਮਹਿਲਾ ਕਮਿਸ਼ਨ ਨੇ ਇਤਰਾਜਯੋਗ ਗਾਣਿਆਂ ‘ਤੇ ਲਿਆ ਸੀ ਨੋਟਿਸ

ਨਿਊਜ਼ ਪੰਜਾਬ

11 ਅਗਸਤ 2025

ਪੰਜਾਬੀ ਸਿੰਗਰ ਯੋ ਯੋ ਹਨੀ ਸਿੰਘ ਤੇ ਕਰਨ ਔਜਲਾ ਆਪਣੇ ਗਾਣਿਆਂ ਦੇ ਚੱਲਦੇ ਵਿਵਾਦਾਂ ‘ਚ ਹਨ। ਪੰਜਾਬ ਮਹਿਲਾ ਕਮਿਸ਼ਨ ਨੇ ਉਨ੍ਹਾਂ ਦੇ ਗਾਣਿਆਂ ‘ਤੇ ਨੋਟਿਸ ਲਿਆ ਸੀ। ਮਹਿਲਾ ਕਮਿਸ਼ਨ ਦਾ ਕਹਿਣਾ ਹੈ ਕਿ ਇਨ੍ਹਾਂ ਦੋਵੇਂ ਸਿੰਗਰਾਂ ਦੇ ਗਾਣਿਆਂ ‘ਚ ਮਹਿਲਾਵਾਂ ਪ੍ਰਤੀ ਇਤਰਾਜਯੋਗ ਸ਼ਬਦਾਬਲੀ ਵਰਤੀ ਗਈ ਹੈ ਤੇ ਪੁਲਿਸ ਨੂੰ ਜਾਂਚ ਕਰਨ ਲਈ ਪੱਤਰ ਲਿਖਿਆ ਸੀ।

ਮਹਿਲਾ ਕਮਿਸ਼ਨ ਪੰਜਾਬ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਸਬੰਧੀ ਡੀਜੀਪੀ ਪੰਜਾਬ ਨੂੰ ਪੱਤਰ ਲਿਖਿਆ ਸੀ। ਕਮਿਸ਼ਨ ਨੇ ਸੋ-ਮੋਟੋ ਨੋਟਿਸ ਲੈਂਦੇ ਹੋਏ ਲਿਖਿਆ ਸੀ ਕਿ ਇਸ ਸਬੰਧੀ ਪੰਜਾਬ ਪੁਲਿਸ ਹੈੱਡ ਕੁਆਰਟਰ ਦੇ ਕਿਸੇ ਸੀਨੀਅਰ ਅਧਿਕਾਰੀ ਤੋਂ ਕਾਨੂੰਨ ਅਨੁਸਾਰ ਜਾਂਚ ਕਰਵਾਈ ਜਾਵੇ ਤੇ ਨਾਲ ਹੀ ਜਾਂਚ ਕਰਨ ਵਾਲੇ ਅਧਿਕਾਰੀ ਨੂੰ ਕਾਰਵਾਈ ਸਬੰਧੀ ਸਟੇਟਸ ਰਿਪੋਰਟ ਦੇਣ ਲਈ ਕਿਹਾ ਸੀ।

ਇਸ ਦੇ ਨਾਲ ਹੀ ਮਹਿਲਾ ਕਮਿਸ਼ਨ ਨੇ ਸਿੰਗਰ ਯੋ ਯੋ ਹਨੀ ਸਿੰਘ ਤੇ ਕਰਨ ਔਜਲਾ ਨੂੰ 11 ਅਗਸਤ ਸਵੇਰੇ 11:30 ਵਜੇ ਪੇਸ਼ ਹੋਣ ਲਈ ਵੀ ਕਿਹਾ ਸੀ।